‘ਦ ਖ਼ਾਲਸ ਟੀਵੀ ਬਿਊਰੋ:-ਘਰੇਲੂ ਗੈਸ ਸਲੰਡਰ ਤੋਂ ਬਾਅਦ ਹੁਣ ਐਲਪੀਜੀ ਕਮਰਸ਼ੀਅਲ ਸਿਲੰਡਰਾਂ ਦੀ ਕੀਮਤ ‘ਚ ਵਾਧਾ ਹੋ ਗਿਆ ਹੈ। ਦਿੱਲੀ ‘ਚ ਅੱਜ ਤੋਂ ਵਪਾਰਕ ਸਿਲੰਡਰ ਲਈ ਐਲਪੀਜੀ ਦੀਆਂ ਕੀਮਤਾਂ ‘ਚ 266 ਰੁਪਏ ਦਾ ਵਾਧਾ ਹੋਇਆ ਹੈ। ਇਸ ਨਾਲ ਦਿੱਲੀ ‘ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਅੱਜ ਤੋਂ 2000.50 ਰੁਪਏ ਹੋ ਜਾਵੇਗੀ, ਜੋ ਪਹਿਲਾਂ 1734 ਰੁਪਏ ਸੀ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਤੋਂ ਇਲਾਵਾ ਮੁੰਬਈ ‘ਚ ਹੁਣ ਕਮਰਸ਼ੀਅਲ ਸਿਲੰਡਰ 1683 ਰੁਪਏ ਦੀ ਬਜਾਏ 1950 ਰੁਪਏ ‘ਚ ਮਿਲੇਗਾ। ਇਸ ਦੇ ਨਾਲ ਹੀ ਕੋਲਕਾਤਾ ‘ਚ ਹੁਣ 19 ਕਿਲੋ ਦਾ ਗੈਸ ਸਿਲੰਡਰ 2073.50 ਰੁਪਏ ਦਾ ਹੋ ਗਿਆ ਹੈ। ਜਦਕਿ ਚੇਨਈ ‘ਚ ਹੁਣ 19 ਕਿਲੋ ਦੇ ਸਿਲੰਡਰ ਲਈ 2133 ਰੁਪਏ ਖਰਚ ਕਰਨੇ ਪੈਣਗੇ।
ਜਾਣਕਾਰੀ ਫਿਲਹਾਲ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਮੌਜੂਦਾ ਸਮੇਂ ‘ਚ ਦਿੱਲੀ ‘ਚ 14.2 ਕਿਲੋਗ੍ਰਾਮ ਦਾ ਬਿਨਾਂ ਸਬਸਿਡੀ ਵਾਲਾ ਗੈਸ ਸਿਲੰਡਰ 899.50 ਰੁਪਏ ‘ਚ ਮਿਲਦਾ ਹੈ। ਇਸ ਤੋਂ ਪਹਿਲਾਂ 6 ਅਕਤੂਬਰ ਨੂੰ ਇਸ ਦੀ ਕੀਮਤ ਵਧਾਈ ਗਈ ਸੀ। ਹਾਲਾਂਕਿ ਪਿਛਲੇ ਮਹੀਨੇ ਤੇਲ ਕੰਪਨੀਆਂ ਨੇ ਬਿਨਾਂ ਸਬਸਿਡੀ ਦੇ 14.2 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਸੀ।
ਦਿੱਲੀ ‘ਚ ਪੈਟਰੋਲ 110 ਦੇ ਨੇੜੇ, ਡੀਜ਼ਲ 98 ਦੇ ਪਾਰ
ਦੱਸ ਦੇਈਏ ਕਿ ਅੱਜ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵੀ 35-35 ਪੈਸੇ ਦਾ ਵਾਧਾ ਹੋਇਆ ਹੈ। ਇਸ ਨਾਲ ਦਿੱਲੀ ‘ਚ ਪੈਟਰੋਲ ਦੀ ਕੀਮਤ 109.69 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 98.42 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਅਕਤੂਬਰ ਮਹੀਨੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25 ਦਿਨਾਂ ਤੋਂ ਵੱਧ ਦਾ ਵਾਧਾ ਹੋਇਆ ਹੈ। ਪਿਛਲੇ ਮਹੀਨੇ ਪੈਟਰੋਲ 7.45 ਰੁਪਏ 30 ਅਤੇ 35 ਪੈਸੇ ਪ੍ਰਤੀ ਦਿਨ ਮਹਿੰਗਾ ਹੋ ਗਿਆ ਸੀ। ਜਦਕਿ ਡੀਜ਼ਲ 7.90 ਰੁਪਏ ਮਹਿੰਗਾ ਹੋ ਗਿਆ। 1 ਅਕਤੂਬਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 101.89 ਰੁਪਏ ਪ੍ਰਤੀ ਲੀਟਰ ਸੀ, ਜਦਕਿ ਡੀਜ਼ਲ ਦੀ ਕੀਮਤ 90.17 ਰੁਪਏ ਪ੍ਰਤੀ ਲੀਟਰ ਚੱਲ ਰਹੀ ਸੀ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਦੇਸ਼ ‘ਚ ਤੇਲ ਦੀਆਂ ਕੀਮਤਾਂ ‘ਚ ਦਿਨੋ-ਦਿਨ ਵਾਧਾ ਹੋ ਰਿਹਾ ਹੈ। ਬਾਜ਼ਾਰ ਮਾਹਰਾਂ ਦਾ ਅਨੁਮਾਨ ਹੈ ਕਿ ਕੱਚਾ ਤੇਲ ਇਸ ਸਮੇਂ ਹੋਰ ਮਹਿੰਗਾ ਹੋ ਸਕਦਾ ਹੈ।
ਕੀਮਤ ਹਰ ਰੋਜ਼ 6 ਵਜੇ ਬਦਲਦੀ ਹੈ
ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।