The Khalas Tv Blog India 1 ਅਗਸਤ ਤੋਂ ਵਪਾਰਕ ਗੈਸ ਸਿਲੰਡਰ 180 ਰੁਪਏ ਤੱਕ ਹੋਇਆ ਸਸਤਾ
India

1 ਅਗਸਤ ਤੋਂ ਵਪਾਰਕ ਗੈਸ ਸਿਲੰਡਰ 180 ਰੁਪਏ ਤੱਕ ਹੋਇਆ ਸਸਤਾ

ਅਗਸਤ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਆਮ ਆਦਮੀ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਤੇਲ ਕੰਪਨੀਆਂ ਨੇ ਵਪਾਰਕ ਗੈਸ ਸਿਲੰਡਰ ਨੂੰ ਔਸਤਨ 180 ਰੁਪਏ ਸਸਤਾ ਕਰ ਦਿੱਤਾ ਹੈ। ਦਿੱਲੀ ਵਿੱਚ ਇਸ ਦੀ ਕੀਮਤ 2930 ਰੁਪਏ ਹੋ ਗਈ ਹੈ। ਪਹਿਲਾਂ ਇਹ 3113.50 ਰੁਪਏ ਵਿੱਚ ਉਪਲਬਧ ਸੀ।

ਹਾਲਾਂਕਿ, 14.2 ਕਿਲੋਗ੍ਰਾਮ ਵਾਲੇ ਘਰੇਲੂ ਐਲ.ਪੀ.ਜੀ. (LPG) ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦਾ ਮਤਲਬ ਹੈ ਕਿ ਘਰਾਂ ਵਿੱਚ ਵਰਤੇ ਜਾਣ ਵਾਲੇ ਸਿਲੰਡਰ ਪੁਰਾਣੀਆਂ ਦਰਾਂ ‘ਤੇ ਹੀ ਮਿਲਦੇ ਰਹਿਣਗੇ, ਜਦਕਿ ਵਪਾਰਕ ਸਿਲੰਡਰ ਸਸਤੇ ਹੋ ਗਏ ਹਨ।

ਇਸ ਤੋਂ ਪਹਿਲਾਂ, 1 ਜੁਲਾਈ ਨੂੰ 19 ਕਿਲੋਗ੍ਰਾਮ ਵਾਲੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ ਵੀ ਕਟੌਤੀ ਕੀਤੀ ਗਈ ਸੀ। ਦਿੱਲੀ ਵਿੱਚ ਇਸ ਦੀ ਕੀਮਤ ਵਿੱਚ 183.50 ਦੀ ਕਟੌਤੀ ਕੀਤੀ ਗਈ ਸੀ। ਉਸ ਸਮੇਂ ਵੀ ਘਰਾਂ ਵਿੱਚ ਵਰਤੇ ਜਾਣ ਵਾਲੇ 14.2 ਕਿਲੋਗ੍ਰਾਮ ਐਲਪੀਜੀ (LPG) ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ।

 

Exit mobile version