‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 26 ਜੂਨ ਨੂੰ ਪੰਚਕੂਲਾ ਵਿੱਚ ਜੋ ਅਨੁਸ਼ਾਸਨਹੀਣਤਾ ਹੋਈ ਹੈ, ਉਸ ‘ਤੇ ਜਾਂਚ ਕਰਨ ਲਈ ਇੱਕ ਕਮੇਟੀ ਬਣਾਈ ਗਈ ਹੈ, ਜੋ ਇਸਦੀ ਜਾਂਚ ਕਰੇਗੀ ਅਤੇ ਕਾਰਵਾਈ ਕਰੇਗੀ। ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 26 ਜੂਨ ਨੂੰ ਕੁੱਝ ਲੋਕਾਂ ਵੱਲੋਂ ਅਨੁਸ਼ਾਸਨਹੀਣਤਾ ਕੀਤੀ ਗਈ ਸੀ, ਜਿਸ ਨਾਲ ਅੰਦੋਲਨ ਨੂੰ ਨੁਕਸਾਨ ਹੁੰਦਾ ਹੈ। ਚੜੂਨੀ ਨੇ ਕਿਹਾ ਕਿ ਸਾਨੂੰ ਕਮੇਟੀ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਕਮੇਟੀ ਨੂੰ ਕਿਹਾ ਗਿਆ ਹੈ ਕਿ ਉਹ ਇਸ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਕਰੇ।