The Khalas Tv Blog Punjab ਕੇਂਦਰੀ ਸੇਵਾ ਨਿਯਮਾਂ ਨੂੰ ਲੈ ਕੇ ਬਣੀ ਕਮੇਟੀ
Punjab

ਕੇਂਦਰੀ ਸੇਵਾ ਨਿਯਮਾਂ ਨੂੰ ਲੈ ਕੇ ਬਣੀ ਕਮੇਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਟੀ ਕਰਮਚਾਰੀਆਂ ‘ਤੇ ਕੇਂਦਰੀ ਸੇਵਾ ਨਿਯਮਾਂ ਨੂੰ ਲਾਗੂ ਕਰਨ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕੇਂਦਰੀ ਸੇਵਾ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨੌਂ ਅਧਿਕਾਰੀਆਂ ਦੀ ਇੱਕ ਕਮੇਟੀ ਬਣਾਈ ਗਈ ਹੈ। ਇਸ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਰਮਚਾਰੀ ਨਿਯਮ, 2022 ਕਿਹਾ ਜਾਂਦਾ ਹੈ। ਕਮੇਟੀ ਵਿੱਚ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਚੇਅਰਮੈਨ, ਸੱਤ ਮੈਂਬਰ ਅਤੇ ਇੱਕ ਮੈਂਬਰ ਕਨਵੀਨਰ ਹੋਣਗੇ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਤੋਂ ਬਾਅਦ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ।

Exit mobile version