‘ਦ ਖ਼ਾਲਸ ਬਿਊਰੋ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਖਿਲਾਫ਼ ਦਿੱਤੇ ਬਿਆਨ ਤੋਂ ਬਾਅਦ ਸੰਗਰੂਰ ਤੋਂ ਐਮ.ਪੀ. ਸਿਮਰਨਜੀਤ ਸਿੰਘ ਮਾਨ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੁੰਦਾ ਨਜ਼ਰੀਂ ਆ ਰਿਹਾ ਹੈ। ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਖਿਲਾਫ਼ ਦਿੱਤੇ ਬਿਆਨ ਤੋਂ ਬਾਅਦ ਹੁਣ ਮਾਨ ਦੇ ਵਿਰੁੱਧ ਦਿੱਲੀ ਤੋਂ ਭਾਜਪਾ ਦੀ ਆਗੂ ਟੀਨਾ ਕਪੂਰ ਨੇ ਸੰਸਦ ਮਾਰਗ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਟੀਨਾ ਕਪੂਰ ਨੇ ਆਪਣੇ ਬਿਆਨ ਵਿੱਚ, ਮਾਨ ਦੇ ਭਗਤ ਸਿੰਘ ਬਾਰੇ ਦਿੱਤੇ ਬਿਆਨ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ ਅਤੇ ਨਾਲ ਹੀ ਕਿਹਾ ਹੈ ਕਿ, ਮਾਨ ਨੂੰ ਤੁਰੰਤ ਸਮੂਹ ਭਾਰਤੀਆਂ ਕੋਲੋਂ ਮਾਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਟੀਨਾ ਨੇ ਕਿਹਾ ਹੈ ਕਿ, ਮਾਨ ਦਾ ਬਿਆਨ ਦੇਸ਼ ਵਿਰੋਧੀ ਹੈ ਅਤੇ ਇਸ ਨਾਲ ਦੇਸ਼ ਦੇ ਵਿਚ ਅਸ਼ਾਂਤੀ ਪੈਦਾ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੇ ਸਾਡੇ ਮਹਾਨ ਕ੍ਰਾਂਤੀਕਾਰੀ ਭਗਤ ਸਿੰਘ, ਜਿਹਨਾਂ ਨੇ ਛੋਟੀ ਉਮਰ ਵਿੱਚ ਸਾਡੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ,ਪ੍ਰਤੀ ਇਸ ਬਿਆਨ ਤੋਂ ਬਹੁਤ ਦੁਖੀ ਹੈ। ਸਾਡੇ ਅਜ਼ਾਦੀ ਘੁਲਾਟੀਏ ਲਈ ਉਨ੍ਹਾਂ ਦਾ ਬਿਆਨ ਇੱਕ ਦੇਸ਼ ਵਿਰੋਧੀ ਕਾਰਵਾਈ ਹੈ ਅਤੇ ਹਰ ਵਿਅਕਤੀ ਨੂੰ ਪ੍ਰਭਾਵਿਤ ਕਰਦਾ ਹੈ। ਟੀਨਾ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ, ਮਾਨ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨੇ ਪਿਛਲੇ ਦਿਨੀਂ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸਾਂਡਰਸ ਕਤ ਲ ਕੇਸ ਦਾ ਹਵਾਲਾ ਦਿੰਦਿਆਂ, ਭਗਤ ਸਿੰਘ ਨੂੰ ਅਤੱ ਵਾਦੀ ਆਖਿਆ ਸੀ ਕਿਉਂਕਿ ਉਸਨੇ ਇੱਕ ਅੰਮ੍ਰਿਤਧਾਰੀ ਸਿੱਖ ਪੁਲੀਸ ਕਾਂਸਟੇਬਲ ਨੂੰ ਮਾ ਰ ਦਿੱਤਾ ਸੀ ਅਤੇ ਅਸੈਂਬਲੀ ਵਿੱਚ ਬੰਬ ਸੁੱਟਿਆ ਸੀ। ਮਾਨ ਨੇ ਕਿਹਾ ਸੀ ਕਿ ਹੁਣ ਤੁਸੀਂ ਹੀ ਦੱਸੋ ਕਿ ਭਗਤ ਸਿੰਘ ਅੱ ਤ ਵਾ ਦੀ ਸੀ ਜਾਂ ਦੇਸ਼ ਭਗਤ। ਸਿਮਰਨਜੀਤ ਸਿੰਘ ਮਾਨ ਦੇ ਦੋਨਾਂ ਬਿਆਨਾਂ ਨਾਲ ਪੂਰੇ ਮੁਲਕ ਦੀ ਸਿਆਸਤ ਗਰਮਾ ਗਈ ਹੈ।
ਸਿਮਰਨਜੀਤ ਮਾਨ ਇਸ ਵੇਲੇ ਭਗਤ ਸਿੰਘ ਨੂੰ ਅੱ ਤ ਵਾਦੀ ਕਹਿਣ ਨੂੰ ਲੈ ਕੇ ਘਿਰੇ ਹੋਏ ਹਨ। ਆਮ ਆਦਮੀ ਪਾਰਟੀ ਲਗਾਤਾਰ ਉਸ ਤੋਂ ਮੁਆਫੀ ਮੰਗਣ ਦੀ ਗੱਲ ਕਰ ਰਹੀ ਹੈ। ‘ਆਪ’ ਦਾ ਕਹਿਣਾ ਹੈ ਕਿ ਉਹ ਭਗਤ ਸਿੰਘ ਦੀ ਕੁਰਬਾਨੀ ਤੋਂ ਪ੍ਰਾਪਤ ਵੋਟਾਂ ਦੇ ਆਧਾਰ ‘ਤੇ ਸੰਸਦ ਮੈਂਬਰ ਚੁਣੇ ਗਏ ਸਨ, ਉਹ ਉਸੇ ਭਗਤ ਸਿੰਘ ਨੂੰ ਹੁਣ ਅੱ ਤਵਾਦੀ ਕਹਿ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਸੀਮਾ ਦੇ ਅੰਦਰ ਰਹਿਣਾ ਚਾਹੀਦਾ ਹੈ।