Punjab

ਬਲਵਿੰਦਰ ਸਿੰਘ ਭੂੰਦੜ ਖਿਲਾਫ ਅਕਾਲ ਤਖਤ ਸਾਹਿਬ ਤੇ ਪਹੁੰਚੀ ਸ਼ਿਕਾਇਤ

ਬਿਊਰੋ ਰਿਪੋਰਟ –  ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਵੱਲੋਂ ਸੁਖਬੀਰ ਸਿੰਘ ਬਾਦਲ (Sukhbir Singh Badal)ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ਤੋਂ ਇਕ ਦਿਨ ਪਹਿਲਾਂ ਬਲਵਿੰਦਰ ਸਿੰਘ ਭੂੰਦੜ (Balwinder Singh Bhunder) ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਗਿਆ ਸੀ। ਉਨ੍ਹਾਂ ਖਿਲਾਫ ਵੀ ਹੁਣ ਇਕ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚ ਚੁੱਕੀ ਹੈ। ਇਸ ਸ਼ਿਕਾਇਤ ਵਿੱਚ ਬਲਵਿੰਦਰ ਸਿੰਘ ਭੂੰਦੜ ਤੇ ਅਕਾਲ ਤਖਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਨ ਦਾ ਦੋਸ ਲੱਗਾ ਹੈ। ਇਹ ਸ਼ਿਕਾਇਤ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਹਰਦੇਵ ਸਿੰਘ ਰੋਗਲਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹੋਰ ਕਈ ਆਗੂਆਂ ਵੱਲੋਂ ਕੀਤੀ ਗਈ ਹੈ। ਇਸ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਬਲਵਿੰਦਰ ਸਿੰਘ ਭੂੰਦੜ ਨੇ 2014 ਵਿਚ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਖਿਲਾਫ ਜਾ ਕੇ ਆਪਣੇ ਘਰ ਵਿੱਚ ਡੇਰਾ ਸਿਰਸਾ ਤੋਂ ਆਏ ਤਿੰਨ ਸਿਆਸੀ ਵਿੰਗ ਦੇ ਆਗੂਆਂ ਰਾਮ ਸਿੰਘ, ਹਰਸ਼ ਧੂਰੀ ਅਤੇ ਇਕ ਹੋਰ ਆਦਮੀ ਨਾਲ ਬੰਦ ਕਮਰਾ ਮੀਟਿੰਗ ਕੀਤੀ ਸੀ। ਇਸ ਮੀਟਿੰਗ ਕਾਫੀ ਲੰਬਾ ਸਮਾਂ ਚੱਲੀ ਸੀ। 

ਇਸ ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸ ਮੀਟਿੰਗ ਦੀ ਉਸ ਸਮੇਂ ਅਜੀਤ ਅਖਬਾਰ ਦੀ ਸਰਗੋਸੀਆਂ ਕਾਲਮ ਵਿੱਚ ਵੀ ਚਰਚਾ ਹੋ ਚੁੱਕੀ ਹੈ। ਬਲਵਿੰਦਰ ਸਿੰਘ ਭੂੰਦੜ ਦੇ ਅਕਾਲੀ ਦਲ ਦੇ ਪ੍ਰਧਾਨ ਲੱਗਣ ਕਾਰਨ ਉਨ੍ਹਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ, ਜਿਸ ਵਿਅਕਤੀ ਨੇ ਅਕਾਲ ਤਖਤ ਸਾਹਿਬ ਦੇ ਹੁਕਮ ਦੀ ਉਲੰਘਣਾ ਕੀਤੀ ਹੋਵੇ ਉਹ ਅਕਾਲੀ ਦਲ ਦਾ ਪ੍ਰਧਾਨ ਕਿਵੇਂ ਲੱਗ ਸਕਦਾ ਹੈ।  ਇਸ ਤੋਂ ਪਹਿਲਾਣ ਸੁਖਬੀਰ ਨੂੰ ਵੀ ਹੁਕਮਨਾਮੇ ਦੀ ਉਲੰਘਣਾ ਕਰਨ ਕਰਕੇ ਹੀ ਤਨਖਾਹੀਆ ਕਰਾਰ ਦਿੱਤਾ ਸੀ, ਜੇਕਰ ਸੁਖਬੀਰ ਬਾਦਲ ਖਿਲਾਫ ਅਜਿਹੀ ਕਾਰਵਾਈ ਹੋ ਸਕਦੀ ਹੈ ਤਾਂ ਫਿਰ ਬਲਵਿੰਦਰ ਸਿੰਘ ਭੂੰਦੜ ਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋ ਕੋਈ ਵੀ ਅਕਾਲ ਤਖਤ ਦੇ ਹੁਕਮ ਦੀ ਉਲੰਘਣਾ ਨਾ ਕਰ ਸਕੇ। ਉਨ੍ਹਾਂ ਨੇ ਇਸ ਮੀਟਿੰਗ ਦੀ ਪੜਤਾਲ ਕਰਵਾ ਕੇ ਬਲਵਿੰਦਰ ਸਿੰਘ ਭੂੰਦੜ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ –   ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ‘ਚ ਵੱਡਾ ਖੁਲਾਸਾ: ਟਰੇਨ ਰਾਹੀਂ ਨਾਂਦੇੜ ਗਿਆ ਸੀ ਮੁਲਜ਼ਮ, ਪੁਰਾਣੀ ਰੰਜਿਸ਼ ਆਈ ਸਾਹਮਣੇ