‘ਦ ਖ਼ਾਲਸ ਬਿਊਰੋ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ ਕਿ ਵਿਧਾਨ ਸਭਾ ਹਲਕਾ ਮੋਗਾ ਦੇ ਹੋਰ ਸਿਆਸਾ ਪਾਰਟੀਆਂ ਦੇ ਉਮੀਦਵਾਰ ਲੋਕਾਂ ਨੂੰ ਪੈਸੇ ਦੇ ਕੇ ‘ਵੋਟਾਂ ਖਰੀਦ ਰਹੇ ਹਨ’। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਇਸ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਦੱਸ ਦਈਏ ਕਿ ਸੋਨੂੰ ਸੂਦ ਵੱਲੋਂ ਬੂਥਾਂ ਉੱਤੇ ਜਾ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੇ ਸ਼ਿਕਾਇਤ ਕੀਤੀ ਸੀ। ਪੁਲਿਸ ਪ੍ਰਸ਼ਾਸਨ ਵੱਲੋਂ ਸੋਨੂੰ ਸੂਦ ਦੀ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਸੋਨੂ ਸੂਦ ਨੇ ਕਿਹਾ ਕਿ ਪਾਰਕਿੰਗ ਦੀ ਸਮੱਸਿਆ ਹੋਣ ਕਰਕੇ ਗੱਡੀ ਸਾਈਡ ਉੱਤੇ ਖੜੀ ਕੀਤੀ ਗਈ ਸੀ
ਮੋਗਾ ਵਿਧਾਨ ਸਭਾ ਹਲਕੇ ਤੋਂ ਚੋਣ ਅਧਿਕਾਰੀ ਤੇ ਐੱਸ.ਡੀ.ਐੱਮ. ਸਤਵੰਤ ਸਿੰਘ ਨੇ ਕਿਹਾ ਕਿ ਬਾਲੀਵੁੱਡ ਅਦਾਕਾਰ ਸੋਨੂ ਸੂਦ ਨੂੰ ਘਰ ਅੰਦਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਉਸ ’ਤੇ ਨਿਗਰਾਨੀ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਡੀ.ਐੱਸ.ਪੀ. ਸਿਟੀ ਜਸ਼ਨਦੀਪ ਗਿੱਲ ਨੇ ਚੋਣ ਅਜਬਜ਼ਰਵਰ ਦੀ ਹਦਾਇਤ ’ਤੇ ਇੰਡੇਵਰ ਗੱਡੀ ਕਬਜ਼ੇ ’ਚ ਲੈਣ ਦੀ ਪੁਸ਼ਟੀ ਕੀਤੀ ਹੈ।