India Punjab

ਕਾਂਗਰਸ ਵੱਲੋਂ ਬਿੱਟੂ ਨੂੰ ਘੇਰਨ ਦੀ ਤਿਆਰੀ, ਸਪੀਕਰ ਨੂੰ ਚਿੱਠੀ ਲਿਖ ਕੀਤੀ ਸ਼ਿਕਾਇਤ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਖਿਲਾਫ ਕਾਂਗਰਸ ਦੇ ਸੰਸਦ ਮੈਂਬਰ ਵੱਲੋਂ ਸਪੀਕਰ ਨੂੰ ਸ਼ਿਕਾਇਤ ਕੀਤੀ ਹੈ। ਕਾਂਗਰਸ ਦੇ ਆਸਾਮ (Assam) ਦੇ ਜੋਰਹਾਟ ਤੋਂ ਸੰਸਦ ਮੈਂਬਰ ਗੌਰਵ ਗੋਗੋਈ ਵੇ ਸਪੀਕਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਵਿੱਚ ਸੰਸਦੀ ਆਚਰਣ ਦੇ ਡਿੱਗਦੇ ਪੱਧਰ ‘ਤੇ ਡੂੰਘੀ ਚਿੰਤਾ ਨਾਲ ਇਹ ਪੱਤਰ ਲਿਖ ਰਹੇ ਹਨ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੇ ਸੰਸਦੀ ਦਲ ਦੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੋਨੀਆ ਦਾ ਜ਼ਿਕਰ ਕਰਦੇ ਹੋਏ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਚਿੱਠੀ ਵਿੱਚ ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ ਉਰਫ਼ ਲੱਲਨ ਸਿੰਘ ਵੱਲੋਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਭੂਪੇਂਦਰ ਸਿੰਘ ਹੁੱਡਾ ਵਿਰੁੱਧ ਧਮਕੀ ਭਰੀ ਭਾਸ਼ਾ ਦੀ ਵਰਤਨ ਦੀ ਗੱਲ ਕਹੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਹੈ ਕਿ ਸਦਨ ਵਿੱਚ ਆਪਣੇ ਦਖਲ ਦੌਰਾਨ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਅਤਿਅੰਤ ਫਿਰਕੂ ਭਾਸ਼ਾ ਦੀ ਵਰਤੋਂ ਕੀਤੀ। ਇਸ ਦਾ ਨੋਟਿਸ ਲੈਣਾ ਚਾਹੀਦਾ ਹੈ ਇਸ ਦੇ ਨਾਲ ਹੀ ਗੋਗੋਈ ਨੇ ਕਿਹਾ ਕਿ ਸਦਨ ਵਿੱਚ ਮੌਜੂਦ ਹੋਣ ਦੇ ਬਾਵਜੂਦ ਸੰਸਦੀ ਕਾਰਜ ਮੰਤਰੀ ਇਨ੍ਹਾਂ ਘਟਨਾਵਾਂ ਦੌਰਾਨ ਆਪਣੇ ਸਾਥੀਆਂ ਨੂੰ ਕਾਬੂ ਨਹੀਂ ਕਰ ਸਕੇ, ਜਿਸ ਨੂੰ ਦੇਖ ਕੇ ਨਿਰਾਸ਼ਾ ਹੋਈ। ਸਦਨ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣਾ ਇੱਕ ਸਮੂਹਿਕ ਜ਼ਿੰਮੇਵਾਰੀ ਹੈ, ਪਰ ਇਹ ਮਹੱਤਵਪੂਰਨ ਹੈ ਕਿ ਸਰਕਾਰ ਇੱਕ ਸਰਗਰਮ ਅਤੇ ਸਹਿਯੋਗੀ ਪਹੁੰਚ ਅਪਣਾਏ।

 

ਇਹ ਵੀ ਪੜ੍ਹੋ –   ਅਰਜੁਨ ਬਬੂਟਾ ਨੇ ਪੰਜਾਬ ਦਾ ਵਧਾਇਆ ਮਾਣ, ਫਾਈਨਲ ਲਈ ਕੀਤਾ ਕੁਆਲੀਫਾਈ

 

 

सांसद गौरव गोगोई की तरफ से लिखा गया खत।