The Khalas Tv Blog Punjab ਮੁਹਾਲੀ ‘ਚ ਅੱਜ ਕੰਪਿਊਟਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ
Punjab

ਮੁਹਾਲੀ ‘ਚ ਅੱਜ ਕੰਪਿਊਟਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ

ਮੁਹਾਲੀ : ਅੱਜ ਕੰਪਿਊਟਰ ਅਧਿਆਪਕਾਂ ਵੱਲੋਂ ਮੁਹਾਲੀ ‘ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਹਮਣੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦਰਅਸਲ ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਇਲਜ਼ਾਮ ਹੈ ਕੇ ਸੂਬਾ ਸਰਕਾਰ ਵੱਲੋਂ ਲੰਘੇ ਦਿਨੀਂ ਮਹਿੰਗਾਈ ਭੱਤੇ ‘ਚ ਵਾਧੇ (DA) ਨੂੰ ਲੈਕੇ ਜਾਰੀ ਕੀਤੇ ਨੋਟੀਫਿਕੇਸ਼ਨ ਰਾਹੀਂ ਉਹਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ ਅਤੇ ਇਸ ਕਾਰਨ ਉਕਤ ਨੋਟੀਫਿਕੇਸ਼ਨ ਨੂੰ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਨਕਾਰ ਦਿੱਤਾ ਗਿਆ।

ਉਹਨਾਂ ਦਾ ਕਹਿਣਾ ਸੀ ਕਿ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਸਮੇਤ ਸਬ-ਕਮੇਟੀ ਨਾਲ ਹੋਈਆਂ ਮੀਟਿੰਗਾਂ ’ਚ ਜੋ ਸਹਿਮਤੀ ਬਣੀ ਸੀ ਉਸ ਦੇ ਉਲਟ ਡੀਏ ਦਾ ਪੱਤਰ ਜਾਰੀ ਹੋਇਆ ਹੈ। ਇਸ ਕਾਰਨ ਅੱਜ ਸੰਗਰੂਰ, ਪਟਿਆਲਾ ਅਤੇ ਹੋਰਨਾਂ ਥਾਵਾਂ ਤੋਂ ਵੱਡੀ ਗਿਣਤੀ ‘ਚ ਕੰਪਿਊਟਰ ਅਧਿਆਪਕ ਮੁਹਾਲੀ ਪੁੱਜੇ ਅਤੇ PSEB ਬਿਲਡਿੰਗ ਦੇ ਸਾਹਮਣੇ ਉਹਨਾਂ ਵੱਲੋਂ ਧਰਨਾ ਦਿੰਦਿਆਂ ਸਰਕਾਰ ਅਤੇ ਸਿੱਖਿਆ ਵਿਭਾਗ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਦ ਖਾਲਸ TV ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਲਗਾਤਾਰ ਕਈ ਵਾਰ ਮੀਟਿੰਗਾਂ ਕਰਦਿਆਂ ਭਰੋਸਾ ਦੇਣ ਮਗਰੋਂ ਵੀ ਅੱਜ ਤੱਕ ਉਹਨਾਂ ਨੂੰ ਇਨਸਾਫ ਨਹੀਂ ਮਿਲਿਆ। ਜਿਸ ਕਾਰਨ ਉਹਨਾਂ ਕੋਲ ਸੰਘਰਸ਼ ਕਰਨ ਤੋਂ ਇਲਾਵਾ ਉਹਨਾਂ ਕੋਲ ਕੋਈ ਚਾਰਾ ਨਹੀਂ ਬਚਿਆ ਹੈ। ਉਹਨਾਂ ਇਹ ਵੀ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਸਭ ਕੁਝ ਨਾਲ ਲੈ ਕੇ ਦਿੱਲੀ ‘ਚ ਵੀ ਆਪ ਅਤੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਸਕਦੇ ਨੇ ਅਤੇ ਪੰਜਾਬ ‘ਚ ਪ੍ਰਦਰਸ਼ਨ ਇਸੇ ਤਰੀਕੇ ਜਾਰੀ ਰਹਿਣਗੇ।

ਜਿਕਰੇਖਾਸ ਹੈ ਕਿ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਮੂਹਰੇ ਕੰਪਿਊਟਰ ਅਧਿਆਪਕ ਰਣਜੀਤ ਸਿੰਘ ਅੱਜ 19ਵੇਂ ਦਿਨ ਵੀ ਮਰਨ ਵਰਤ ’ਤੇ ਡਟਿਆ ਰਿਹਾ ਜਦੋਂਕਿ ਸੰਗਰੂਰ ਦੇ ਡੀਸੀ ਦਫ਼ਤਰ ਦੇ ਬਾਹਰ ਲੜੀਵਾਰ ਭੁੱਖ ਹੜਤਾਲ 143ਵੇਂ ਦਿਨ ਵੀ ਜਾਰੀ ਰਹੀ।

ਉਸ ਤੋਂ ਇਲਾਵਾ ਕੰਪਿਊਟਰ ਅਧਿਆਪਕਾਂ ਨੇ ਸੰਗਰੂਰ ਧਰਨੇ ਵਾਲੇ ਸਥਾਨ ਤੋਂ ਲਾਲ ਬੱਤੀ ਚੋਕ ਤੱਕ ਰੋਸ ਮਾਰਚ ਕੀਤਾ ਅਤੇ ਵਿੱਤ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੇ ਡੀਏ ਦੀਆਂ ਕਾਪੀਆਂ ਵੀ ਸਾੜੀਆਂ ਸਨ।

Exit mobile version