Lok Sabha Election 2024 Punjab

ਕਾਂਗਰਸ ਨੇ ਪੰਜਾਬ ਵਿਚ ਐਲਾਨੇ ਹੋਰ ਉਮੀਦਵਾਰ, ਲਿਸਟ ਕੀਤੀ ਜਾਰੀ

ਕਾਂਗਰਸ ਨੇ ਪੰਜਾਬ ਦੀਆਂ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਲੁਧਿਆਣਾ ਤੋਂ ਰਵਨੀਤ ਬਿੱਟੂ ਖਿਲਾਫ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਅਨੰਦਪੁਰ ਸਾਹਿਬ ਤੋਂ ਵਿਜੇੰਦਰ ਸਿੰਗਲਾ, ਖਡੂਰ ਸਾਹਿਬ ਤੋਂ ਕੁਲਬੀਰ ਜੀਰਾ ਲੜਨਗੇ ਚੋਣ।

ਕਾਂਗਰਸ ਪੰਜਾਬ ਦੀਆਂ 13 ਲੋਕਸਭਾ ਸੀਟਾਂ ਦੇ ਲਈ ਹੁਣ ਤੱਕ 9 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ । ਪਹਿਲੀ ਲਿਸਟ ਵਿੱਚ 7 ਉਮੀਦਵਾਰ ਦੇ ਨਾਂ ‘ਤੇ ਮੋਹਰ ਲਗਾਈ ਗਈ ਸੀ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ,ਪਟਿਆਲਾ ਤੋਂ ਧਰਮਵੀਰ ਗਾਂਧੀ,ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ,ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ,ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ,ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਦੇ ਨਾਵਾਂ ਦਾ ਐਲਾਨ ਕੀਤਾ ਸੀ ।