Punjab

ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਨੇ ਵੀ ਐਲਾਨਿਆ ਆਪਣਾ ਉਮੀਦਵਾਰ

ਬਿਊਰੋ ਰਿਪੋਰਟ (ਤਰਨ ਤਾਰਨ, 4 ਅਕਤੂਬਰ 2025): ਕਾਂਗਰਸ ਨੇ ਵੀ ਤਰਨ ਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਲਈ ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ’ਤੇ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਟਿਕਟ ਦਿੱਤੀ ਹੈ।

ਦੱਸ ਦੇਈਏ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਸੀਟ ਤੋਂ ਹਰਮੀਤ ਸਿੰਘ ਸੰਧੂ (Harmeet Sandhu aap candidate) ਨੂੰ ਉਮੀਦਵਾਰ ਐਲਾਨਿਆ ਸੀ।