‘ਦ ਖ਼ਾਲਸ ਬਿਊਰੋ: ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਾਂਗਰਸ ਪਾਰਲੀਮਾਨੀ ਪਾਰਟੀ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਸੰਤੋਖ ਸਿੰਘ ਚੌਧਰੀ, ਐੱਮ.ਕੇ. ਰਾਘਵਨ ਅਤੇ ਡਾ.ਐਮੀ ਯਜਨਿਕ ਨੂੰ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਡੀ.ਕੇ. ਸੁਰੇਸ਼ ਨੂੰ ਖ਼ਜ਼ਾਨਚੀ ਲਗਾਇਆ ਗਿਆ ਹੈ। ਇਸਦੇ ਨਾਲ ਹੀ ਕਾਂਗਰਸ ਨੇ 22 ਐਗਜ਼ੀਕਿਊਟਿਵ ਮੈਂਬਰਾਂ ਦੇ ਨਾਂਵਾਂ ਦੀ ਸੂਚੀ ਜਾਰੀ ਕੀਤੀ ਹੈ।
