ਬਿਉਰੋ ਰਿਪੋਰਟ – ਦਿੱਲੀ ਵਿਧਾਨ ਸਭਾ ਚੋਣਾਂ (Delhi Assembly Election) ਫਰਵਰੀ ਵਿਚ ਹੋ ਸਕਦੀਆਂ ਹਨ। ਇਸ ਤੋਂ ਪਹਿਲਾਂ ਹਰ ਪਾਰਟੀ ਵੋਟਰਾਂ ਨੂੰ ਲੁਭਾਉਣ ਵਿਚ ਲੱਗੀ ਹੋਈ ਹੈ। ਹੁਣ ਕਾਂਗਰਸ ਪਾਰਟੀ ਨੇ ਆਪਣੀ ਪਹਿਲੀ ਗਾਰੰਟੀ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ‘ਪਿਆਰੀ ਦੀਦੀ ਸਕੀਮ’ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਕਾਂਗਰਸ ਸਰਕਾਰ ਬਣਨ ਤੇ ਹਰ ਔਰਤ ਨੂੰ ਹਰ ਮਹੀਨੇ 2500 ਰੁਪਏ ਦੇਵੇਗੀ। ਕਾਂਗਰਸ ਨੇ ਵਾਅਦਾ ਕੀਤਾ ਹੈ ਕਿ ਜੇਕਰ ਉਹ ਦਿੱਲੀ ‘ਚ ਸੱਤਾ ‘ਚ ਆਉਂਦੀ ਹੈ ਤਾਂ ਔਰਤਾਂ ਨੂੰ ਆਰਥਿਕ ਮਦਦ ਦਿੱਤੀ ਜਾਵੇਗੀ। ਇਹ ਯੋਜਨਾ ਕਰਨਾਟਕ ਕਾਂਗਰਸ ਸਰਕਾਰ ਦੇ ਮਾਡਲ ‘ਤੇ ਸ਼ੁਰੂ ਕੀਤੀ ਜਾਵੇਗੀ। ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨੇ ਕਿਹਾ ਕਿ ਇਸ ਨੂੰ ਨਵੀਂ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ – ਐਚਐਮਪੀਵੀ ਦੇ ਭਾਰਤ ‘ਚ ਸਾਹਮਣੇ ਆਏ ਮਰੀਜ਼