The Khalas Tv Blog Punjab ਚੰਡੀਗੜ੍ਹ ’ਚ ਕਾਂਗਰਸ, BJP ਤੇ ਅਕਾਲੀ ਦਲ ਦਾ ਪ੍ਰਦਰਸ਼ਨ
Punjab

ਚੰਡੀਗੜ੍ਹ ’ਚ ਕਾਂਗਰਸ, BJP ਤੇ ਅਕਾਲੀ ਦਲ ਦਾ ਪ੍ਰਦਰਸ਼ਨ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਇੱਕ ਮੰਚ ‘ਤੇ ਆ ਗਈਆਂ ਹਨ। ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦੀ ਯੋਜਨਾ ਬਣਾਈ ਸੀ।

ਸੈਕਟਰ-4 ਸਥਿਤ ਐੱਮਐੱਲਏ ਹੋਸਟਲ ਵਿੱਚ ਇਕੱਠੇ ਹੋਏ ਵਿਰੋਧੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਲਾ ਕੇ ਰੋਕ ਲਿਆ। ਜਦੋਂ ਉਹ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਮੌਜੂਦ ਸਨ। ਉਨ੍ਹਾਂ ਨੇ ਪੰਜਾਬ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ ਅਤੇ ਲਾਲਜੀਤ ਭੁੱਲਰ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਵਿਰੋਧੀ ਪਾਰਟੀਆਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਰਕਾਰ ‘ਤੇ ਦਬਾਅ ਬਣਾਉਣ ਦਾ ਐਲਾਨ ਕੀਤਾ ਹੈ।

 

Exit mobile version