‘ਦ ਖ਼ਾਲਸ ਬਿਊਰੋ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੇ ਆਪਣੀ ਵੋਟ ਪਾਈ। ਇਸ ਮੌਕੇ ਗੋਲਡੀ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦਾ ਪੈਸਾ ਆਮ ਆਦਮੀ ਪਾਰਟੀ ‘ਤੇ ਵਲੋਂ ਪ੍ਰਚਾਰ ਲਈ ਹਿਮਾਚਲ ਤੇ ਗੁਜਰਾਤ ਵਿਚ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਧੂਰੀ ਦੇ ਲੋਕ ਮੈਨੂੰ ਵੋਟ ਪਾਉਣਗੇ ਤਾਂ ਜੋ ਅੱਗੇ ਜਾ ਕੇ ਅਸੀਂ ਲੋਕਾਂ ਦੀ ਆਵਾਜ਼ ਬੁਲੰਦ ਕਰ ਸਕੀਏ। ਉਨ੍ਹਾਂ ਇਹ ਵੀ ਕਿਹਾ ਕਿ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਦੇ ਮੋਢੇ ਤੇ ਬੰਦੂ ਕ ਰੱਖ ਕੇ ਚਲਾ ਰਹੇ।