The Khalas Tv Blog Punjab ਕਾਂਗਰਸ ਨੇ ਕਰਵਾਇਆ ਜੂਨ 1984 ਘੱਲੂਘਾਰਾ – ਮਾਨ
Punjab

ਕਾਂਗਰਸ ਨੇ ਕਰਵਾਇਆ ਜੂਨ 1984 ਘੱਲੂਘਾਰਾ – ਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਘੱਲੂਘਾਰੇ ਦੀ 37ਵੀਂ ਬਰਸੀ ਮੌਕੇ ਨਤਮਸਤਕ ਹੋਏ। ਮਾਨ ਨੇ ਅੱਜ ਦੇ ਦਿਨ ਨੂੰ ਖਾਲਿਸਤਾਨ ਡੇਅ ਕਰਾਰ ਦਿੱਤਾ। ਭਾਰਤ ਦੀ ਹਿੰਦੁਤਵ ਸਰਕਾਰ ਸਾਡੇ ਉੱਤੇ ਜ਼ੁਲਮ ਕਰ ਰਹੀ ਹੈ। ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੈ, ਜਿਸ ਨੇ ਇਹ ਘੱਲੂਘਾਰਾ ਕਰਵਾਇਆ ਸੀ। ਇਨ੍ਹਾਂ ਲੋਕਾਂ ਨੂੰ ਸਿੱਖਾਂ ਨਾਲ ਕੋਈ ਹਮਦਰਦੀ ਨਹੀਂ ਹੈ।”

ਮਾਨ ਨੇ ਕਿਹਾ ਕਿ ‘ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ ਸਿਰਫ਼ ਭਾਰਤ ਦੀ ਸਰਕਾਰ ਅਤੇ ਸਿਆਸੀ ਧਿਰਾਂ ਨੇ ਇਕੱਠੇ ਹੋ ਕੇ ਹੀ ਨਹੀਂ ਬਲਕਿ ਬਰਤਾਨੀਆ ਅਤੇ ਸੋਵੀਅਤ ਰੂਸ ਦੀ ਮਦਦ ਨਾਲ ਕੀਤਾ ਸੀ। ਰਵਾਇਤੀ ਅਕਾਲੀਆਂ ਨੇ ਇੰਦਰਾ ਗਾਂਧੀ ਨੂੰ ਯਕੀਨ ਦਵਾਇਆ ਸੀ ਕਿ ਜਦੋਂ ਫੌਜ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇਗੀ ਤਾਂ ਸੰਤ ਜਰਨੈਲ ਸਿੰਘ ਭਿੰਡਰਾਵਾਂਲੇ ਹੱਥ ਉੱਪਰ ਕਰ ਕੇ ਬਾਹਰ ਆ ਜਾਣਗੇ ਅਤੇ ਉਸ ਤੋਂ ਬਾਅਦ ਹੀ ਸਾਡੀ ਸਰਕਾਰ ਆ ਸਕੇਗੀ।”ਉਨ੍ਹਾਂ ਕਿਹਾ ਕਿ ਖਾਲਿਸਤਾਨ ਹਿੰਦੂ ਇੰਡੀਆ, ਇਸਲਾਮਿਕ ਪਾਕਿਸਤਾਨ ਅਤੇ ਕਾਮਰੇਡ ਚੀਨ ਦੇ ਵਿਚਕਾਰ ਇੱਕ ਬਫ਼ਰ ਸਟੇਟ ਹੋਵੇਗਾ। ਇਸ ਵਿੱਚ “ਪੰਜਾਬ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਕੱਛ ਗੁਜਰਾਤ ਦਾ ਇਲਾਕਾ ਸ਼ਾਮਲ ਹੋਣਗੇ।”

Exit mobile version