Punjab

ਕਾਂਗਰਸੀ ਕੌਂਸਲਰ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ

‘ਦ ਖਾਲਸ ਬਿਊਰੋ: ਕਾਂਗਰਸ ਪਾਰਟੀ ਪਟਿਆਲਾ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ। ਅੱਜ ਕਾਂਗਰਸ ਦੇ ਚੋਣ ਨਿਸ਼ਾਨ ਉਤੇ ਲੜ ਕੇ ਜਿੱਤੇ 22 ਕੌਂਸਲਰਾਂ ਨੂੰ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਬੀਬਾ ਜੈ ਇੰਦਰ ਕੌਰ ਦੀ ਹਾਜ਼ਰੀ ਵਿੱਚ ਅੱਜ 22 ਕੌਂਸਲਰਾਂ ਨੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਗੱਦੀ ਤੋਂ ਲਾਹੇ ਜਾਣ ਤੋਂ ਬਾਅਦ ਉਨ੍ਹਾਂ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਲਈ ਸੀ। ਪਿਛਲੇ ਦਿਨੀਂ ਪਟਿਆਲਾ ਦੇ ਮੇਅਰ ਨੂੰ ਵੀ ਕਾਂਗਰਸ ਪਾਰਟੀ ਵੱਲੋਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ। ਮੇਅਰ ਦੀ ਕੁਰਸੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਧੜਾ ਆਹਮੋ ਸਾਹਮਣੇ ਹੋ ਗਏ ਸਨ।