Punjab

ਪੁਲਿਸ ਨੇ ਜਲ ਤੋ ਪਾਂ ਨਾਲ ਧੋ ਦਿੱਤੇ ਕਾਂਗਰਸੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਕੌਮੀ ਜਨਰਲ ਰਾਹੁਲ ਗਾਂਧੀ ਉੱਤੇ ਇੰਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੱਸੇ ਜਾ ਰਹੇ ਸ਼ਿਕੰਜੇ ਦੇ ਖਿਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਵਿਖਾਵਾਕਾਰੀ ਕਾਂਗਰਸੀ ਰਾਜਭਵਨ ਵੱਲ ਨੂੰ ਮਾਰਚ ਕਰਨ ਲਈ ਨਿਕਲੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਪੁਲਿਸ ਨੂੰ ਕਾਂਗਰਸੀਆਂ ਦੀ ਅੱਗੇ ਵਧਣ ਲਈ ਕੀਤੀ ਗਈ ਧੱਕੇਸ਼ਾਹੀ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕਰਨੀ ਪਈ। ਇਸ ਤੋਂ ਪਹਿਲਾਂ ਅੱਜ ਚੰਡੀਗੜ੍ਹ ਟੈਟੋਰੀਅਲ ਕਾਂਗਰਸ ਦੇ ਵਰਕਰ ਨਵੇਂ ਪ੍ਰਧਾਨ ਐੱਚਐੱਸ ਲੱਕੀ ਦੀ ਪ੍ਰਧਾਨਗੀ ਹੇਠ ਸੈਕਟਰ 35 ਦੇ ਪਾਰਟੀ ਦਫ਼ਤਰ ਵਿੱਚ ਇਕੱਠੇ ਹੋਏ ਅਤੇ ਇੱਥੇ ਰਾਜਭਵਨ ਵੱਲ ਨੂੰ ਰੋਸ ਮਾਰਚ ਸ਼ੁਰੂ ਕੀਤਾ ਸੀ। ਦੇਸ਼ ਦੇ ਦੂਜਿਆਂ ਹਿੱਸਿਆਂ ਵਿੱਚੋਂ ਵੀ ਕੇਂਦਰ ਸਰਕਾਰ ਅਤੇ ਈਡੀ ਦੇ ਵਿਰੁੱਧ ਰੋਸ ਪ੍ਰਦਰਸ਼ਨ ਦੀਆਂ ਖ਼ਬਰਾਂ ਮਿਲ ਰਹੀਆਂ ਹਨ।

ਰਾਹੁਲ ਗਾਂਧੀ ਨੂੰ ਪਿਛਲੇ ਤਿੰਨ ਦਿਨ ਲਗਾਤਾਰ 10-10 ਘੰਟੇ ਪੁੱਛਗਿੱਛ ਲਈ ਈਡੀ ਦਫ਼ਤਰ ਬੁਲਾਇਆ ਗਿਆ ਸੀ। ਭਲਕ ਨੂੰ ਉਨ੍ਹਾਂ ਨੂੰ ਮੁੜ ਸੱਦਿਆ ਗਿਆ ਹੈ। ਕਾਂਗਰਸ ਵੱਲੋਂ ਈਡੀ ਦੇ ਖਿਲਾਫ਼ ਦੇਸ਼ ਭਰ ਵਿੱਚ ਵਿਖਾਵੇ ਸ਼ੁਰੂ ਕੀਤੇ ਗਏ ਹਨ। ਰਾਹੁਲ ਗਾਂਧੀ ਦੀ ਮਾਂ ਅਤੇ ਆਪ ਦੀ ਸੁਪਰੀਮੋ ਨੂੰ ਵੀ ਈਡੀ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਕਰੋਨਾ ਕਰਕੇ ਹਸਪਤਾਲ ਦਾਖਲ ਹਨ। ਕਾਂਗਰਸ ਨੇਤਾਵਾਂ ਉੱਤੇ ਵੱਖ ਵੱਖ ਚੈਰੀਟੇਬਲ ਟਰੱਸਟਾਂ ਦੇ ਨਾਂ ਉੱਤੇ ਮਨੀ ਲਾਂਡਰਿੰਗ ਦਾ ਪੈਸਾ ਇਕੱਠਾ ਕਰਨ ਦਾ ਦੋਸ਼ ਹੈ। ਇਸ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਨੇਤਾਵਾਂ ਤੋਂ ਬਿਨਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਕਈ ਹੋਰ ਕਾਂਗਰਸੀ ਆਗੂ ਮੌਜੂਦ ਰਹੇ। ਪੁਲਿਸ ਵੱਲ਼ੋਂ ਸਾਰੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

ਇੱਕ ਵੱਖਰੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਚੰਡੀਗੜ੍ਹ ਪੁਲਿਸ ਵੱਲੋਂ ਪ੍ਰਦਰਸ਼ਨਕਾਰੀ ਕਾਂਗਰਸੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਈਡੀ ਨੂੰ ਵਿਰੋਧੀ ਧਿਰ ਨੂੰ ਡਰਾਉਣ ਵਜੋਂ ਵਰਤ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਜਪਾ ਵਪਾਰੀਆਂ ਦੀ ਪਾਰਟੀ ਹੈ ਪਰ ਇਸਦੇ ਉਲਟ ਕਾਂਗਰਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।