The Khalas Tv Blog Punjab ਕਾਂਗਰਸ ਅਨੁਸ਼ਾਸ਼ਨ ਕਮੇਟੀ ਵੱਲੋਂ ਸੁਨੀਲ ਜਾਖੜ ਨੂੰ ਨੋਟਿਸ ਜਾਰੀ
Punjab

ਕਾਂਗਰਸ ਅਨੁਸ਼ਾਸ਼ਨ ਕਮੇਟੀ ਵੱਲੋਂ ਸੁਨੀਲ ਜਾਖੜ ਨੂੰ ਨੋਟਿਸ ਜਾਰੀ

‘ਦ ਖ਼ਾਲਸ ਬਿਊਰੋ : ਕਾਂਗਰਸ ਅਨੁਸ਼ਾਸ਼ਨ ਕਮੇਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਉਹਨਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।ਹਾਈਕਮਾਨ ਨੇ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਜਵਾਬ ਤਲਬ ਕੀਤਾ ਹੈ। ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਚਿੱਠੀ ਲਿਖ ਕੇ ਸ਼ਿਕਾਇਤ ਕੀਤੀ ਸੀ। ਇਸ ਮਗਰੋਂ ਅਨੁਸ਼ਾਸਨੀ ਕਮੇਟੀ ਨੇ ਇਹ ਫੈਸਲਾ ਲਿਆ ਹੈ। ਦੱਸ ਦਈਏ ਕਿ ਸੁਨੀਲ ਜਾਖੜ ਵੱਲੋਂ ਦਿੱਤੇ ਇੱਕ ਬਿਆਨ ਨੂੰ ਲੈ ਕੇ ਕਈ ਆਗੂਆਂ ਨੇ ਦਲਿਤਾਂ ਦੇ ਅਪਮਾਨ ਦਾ ਉਹਨਾਂ ਤੇ ਇਲਜ਼ਾਮ ਲਗਾਇਆ ਸੀ। ਜਿਸ ਨੂੰ ਲੈ ਕੇ ਪਿਛਲੇ ਦਿਨਾਂ ਵਿੱਚ ਕਾਫੀ ਚਰਚਾ ਛਿੜੀ ਹੋਈ ਸੀ।

Exit mobile version