Punjab

ਕਾਂਗਰਸ ਚੋਣ ਕਮੇਟੀ ਦੀ ਹੋਈ ਮੀਟਿੰਗ, ਜਲਦ ਹੋ ਸਕਦਾ ਉਮੀਦਵਾਰਾਂ ਦਾ ਐਲਾਨ

ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਨੇ ਕਮਰ ਕੱਸੀ ਹੋਈ ਹੈ। ਜਿਸ ਦੇ ਤਹਿਤ ਕਾਂਗਰਸ ਪਾਰਟੀ ਵੱਲੋਂ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਵੱਲੋਂ ਆਪਣੇ ਰਹਿੰਦੇ ਉਮੀਦਵਾਰਾਂ ਦਾ ਐਲਾਨ ਜਲਦੀ ਕੀਤਾ ਜਾ ਸਕਦਾ ਹੈ, ਜਿਸ ਨੂੰ ਲੈ ਕੇ ਪਾਰਟੀ ਦੀ ਚੋਣ ਕਮੇਟੀ ਦੀ ਮੀਟਿੰਗ ਐਤਵਾਰ ਸਵੇਰੇ ਦਿੱਲੀ ਵਿੱਚ ਹੋਈ। ਜਿਸ ਵਿੱਚ ਰਹਿੰਦੀਆਂ 7 ਸੀਟਾਂ ਲਈ ਚਰਚਾਂ ਕੀਤੀ ਗਈ। ਜਾਣਕਾਰੀ ਮੁਤਾਬਕ ਕਾਂਗਰਸ ਵੱਲੋਂ ਕੁੱਝ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਜਿਨ੍ਹਾਂ ਦੀ ਸੂਚੀ ਅੱਜ ਸ਼ਾਮ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ।

ਇਸ ਮੀਟਿੰਗ ਵਿੱਚ ਸੋਨੀਆ ਗਾਂਧੀ , ਮਲਿਕਾਅਰਜੁਨ ਖੜਗੇ, ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਾਜ਼ਰ ਸਨ। ਇਸ ਦੌਰਾਨ 7 ਸੀਟਾਂ ਉੱਪਰ ਚਰਚਾ ਕੀਤੀ ਗਈ।

ਹੁਣ ਤੱਕ 6 ਉਮੀਦਵਾਰਾਂ ਦਾ ਕੀਤਾ ਐਲਾਨ

ਕਾਂਗਰਸ ਵੱਲੋਂ ਹੁਣ ਤੱਕ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅਤੇ ਫਤਿਹਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ ਨੂੰ ਦੁਬਾਰਾ ਟਿਕਟਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਤੋਂ ਇਲਾਵਾ ਬਠਿੰਡਾ ਤੋਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਪਰਤੇ ਜੀਤ ਮਹਿੰਦਰ ਸਿੱਧੂ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।