‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਲੋਕ ਸਭਾ ਤੋਂ ਕਾਂਗਰਸ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ ਦੱਸਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਪਾਰਟੀ ’ਚੋਂ ਕਿਉਂ ਨਾ ਕੱਢਿਆ ਜਾਵੇ। ਨੋਟਿਸ ਵਿੱਚ ਦੱਸਿਆ ਗਿਆ ਕਿ ਰਾਜਾ ਵੜਿੰਗ ਨੇ ਪ੍ਰਨੀਤ ਕੌਰ ਖਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਲਗਾਏ ਹਨ ਅਤੇ ਬੀਜੇਪੀ ਦਾ ਸਾਥ ਦੇਣ ਦਾ ਇਲਜ਼ਾਮ ਲਗਾਇਆ ਹੈ।
