Punjab

ਕਾਂਗਰਸ ਨੇ ਇੱਕ ਹੋਰ ਬਾਗੀ ਵਿਧਾਇਕ ਨੂੰ ਕੱਢਿਆ ਪਾਰਟੀ ਚੋਂ

‘ਦ ਖ਼ਾਲਸ ਬਿਊਰੋ : ਕਾਂਗਰਸ ਹਾਈਕਮਾਂਡ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੀ ਮੌਜੂਦਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋ ਸ਼ ਵਿਚ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਦੱਸ ਦਈਏ ਕਿ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਤਿਕਾਰ ਕੌਰ ਦੀ ਥਾਂ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਸ਼ਾਮਲ ਹੋਏ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਸ ਦਾ ਸਤਿਕਾਰ ਕੌਰ ਗਹਿਰੀ ਵਲੋਂ ਭਾਰੀ ਵਿਰੋਧ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕੇਵਲ ਢਿੱਲੋਂ ਅਤੇ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿ ਰੋਧੀ ਗਤੀ ਵਿਧੀਆਂ ਕਾਰਨ ਕਾਂਗਰਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ।