ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਵੱਲੋਂ ‘ਰਾਜੀਵ ਗਾਂਧੀ ਖੇਲ ਰਤਨ ਐਵਾਰਡ’ ਦਾ ਨਾਂ ‘ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ’ ਰੱਖਣ ਦੇ ਫੈਸਲੇ ਇੱਕ ਪਾਸੇ ਕਾਂਗਰਸ ਨੇ ਸਵਾਗਤ ਕੀਤਾ ਹੈ, ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਮਹਾਨ ਹਾਕੀ ਖਿਡਾਰੀ ਦੇ ਨਾਂ ਦੀ ਵਰਤੋਂ ਆਪਣੇ ਸਿਆਸੀ ਹਿੱਤ ਲਈ ਕਰਨ ਦਾ ਦੋਸ਼ ਵੀ ਲਗਾਇਆ ਹੈ।ਇਸ ਉੱਤੇ ਆਪਣਾ ਸਖਤ ਪ੍ਰਤੀਕਰਮ ਦਿੰਦਿਆਂ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਹੁਣ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਅਤੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਦਾ ਨਾਂ ਵੀ ਬਦਲਣਾ ਚਾਹੀਦਾ ਹੈ।
ਜਿਕਰਯੋਗ ਹੈ ਕਿ ਭਾਰਤ ਵਿੱਚ ਖੇਡਾਂ ਦੇ ਖੇਤਰ ਵਿੱਚ ਦਿੱਤੇ ਜਾਣ ਵਾਲੇ ਸਭ ਤੋਂ ਵੱਡੇ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਂ ਹੁਣ ਹਾਕੀ ਦੇ ਜਾਦੂਗਰ ਧਿਆਨ ਚੰਦ ਕਰ ਦਿੱਤਾ ਗਿਆ ਹੈ।ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਦਿਆਂ ਇਸ ਪੁਰਸਕਾਰ ਦਾ ਨਾਂ ਬਦਲਿਆ ਗਿਆ ਹੈ।