India

ਕਰਨਾਟਕ ‘ਚ ਬਣੀ ਕਾਂਗਰਸ ਦੀ ਸਰਕਾਰ , ਨਤੀਜੇ ਹਾਲੇ ਜਾਰੀ…

Congress formed the government in Karnataka the results are still out.

ਕਰਨਾਟਕ ‘ਚ ਕਾਂਗਰਸ ਦੀ ਸਰਕਾਰ ਬਣ ਗਈ ਹੈ। ਕਾਂਗਰਸ ਪਾਰਟੀ ਨੂੰ 117 ਸੀਟਾਂ ਜਿੱਤ  ਸਪੱਸ਼ਟ ਬਹੁਮੱਤ ਮਿਲਿਆ ਹੈ। ਵੋਟਾਂ ਦੀ ਗਿਣਤੀ ਹਾਲੇ ਜਾਰੀ। ਚੋਣ ਕਮਿਸ਼ਨ ਨੇ ਸਾਰੀਆਂ 224 ਸੀਟਾਂ ਲਈ ਰੁਝਾਨ ਜਾਰੀ ਕਰ ਦਿੱਤੇ ਹਨ। ਕਾਂਗਰਸ ਨੇ 117 ਸੀਟਾਂ ਦੇ ਬਹੁਮਤ ਅੰਕੜੇ ਨੂੰ ਪਿੱਛੇ ਛੱਡ ਦਿੱਤਾ ਹੈ। ਭਾਜਪਾ 53 ਅਤੇ ਜੇਡੀਐਸ 18ਵਿਧਾਨ ਸਭਾ ਹਲਕਿਆਂ ‘ਤੇ ਅੱਗੇ ਹੈ। ਆਜ਼ਾਦ ਉਮੀਦਵਾਰ 2 ਸੀਟਾਂ ‘ਤੇ ਅੱਗੇ ਚੱਲ ਰਹੇ ਹਨ।

ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕਰਨਾਟਕ ਵਿੱਚ ਕਾਂਗਰਸ ਦੀ ਵੱਡੀ ਜਿੱਤ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ‘ਕਾਂਗਰਸ ਪਾਰਟੀ ਨੂੰ ਇਤਿਹਾਸਕ ਜਨਾਦੇਸ਼ ਦੇਣ ਲਈ ਕਰਨਾਟਕ ਦੇ ਲੋਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ। ਇਹ ਤੁਹਾਡੇ ਮੁੱਦਿਆਂ ਦੀ ਜਿੱਤ ਹੈ। ਇਹ ਤਰੱਕੀ ਦੇ ਵਿਚਾਰ ਨੂੰ ਤਰਜੀਹ ਦੇਣ ਲਈ ਕਰਨਾਟਕ ਦੀ ਜਿੱਤ ਹੈ। ਇਹ ਰਾਜਨੀਤੀ ਦੀ ਜਿੱਤ ਹੈ ਜੋ ਦੇਸ਼ ਨੂੰ ਇਕਜੁੱਟ ਕਰਦੀ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ, ‘ਕਰਨਾਟਕ ਕਾਂਗਰਸ ਦੇ ਸਾਰੇ ਮਿਹਨਤੀ ਵਰਕਰਾਂ ਅਤੇ ਨੇਤਾਵਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਤੁਹਾਡੀ ਸਾਰੀ ਮਿਹਨਤ ਰੰਗ ਲਿਆਈ। ਕਾਂਗਰਸ ਪਾਰਟੀ ਕਰਨਾਟਕ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਲਾਗੂ ਕਰਨ ਲਈ ਤਨਦੇਹੀ ਨਾਲ ਕੰਮ ਕਰੇਗੀ। ਜੈ ਕਰਨਾਟਕ, ਜੈ ਕਾਂਗਰਸ।