Punjab

ਘਰ ਘਰ ਨੌਕਰੀ ਦੇ ਦਾਅਵੇ ਤੋਂ ਮੁੱਕਰੀ ਕਾਂਗਰਸ ਸਰਕਾਰ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਘਰ ਘਰ ਨੌਕਰੀ ਦੇਣ ਅਤੇ ਕਰਜੇ ਮੁਆਫੀ ਦੇ ਵਾਅਦਿਆਂ ਤੋਂ ਮੁਕਰ ਗਈ ਹੈ। ਉਨ੍ਹਾਂ ਨੇ ਕਿਹੀ ਕਿ ਕਾਂਗਰਸ ਸਰਕਾਰ ਹਰ ਬਾਰ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਦੀ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਹਰ ਵਾਅਦੇ ਤੋਂ ਮੁੱਕਰੀ ਹੈ ਅਤੇ ਪਿਛਲੇ ਪੰਜ ਸਾਲਾਂ ਦੇ ਵਿੱਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਵਿਖੇ ਇੱਕਠ ਨੂੰ ਸੰਬੋਧਨ ਕਰਦੇ ਹੋਏ ਇਹ ਵਾਅਦਾ ਕੀਤਾ ਕਿ ਜੇਕਰ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਉਹ ਮਜੀਠਾ ਹਲਕੇ ਵਿੱਚ ਸਰਕਾਰੀ ਹਸਪਤਾਲ ਦੀ ਉਸਾਰੀ ਕਰਵਾਉਣਗੇ। ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਦਾਅਵੇ ਤੋਂ ਵੀ ਕਾਂਗਰਸ ਸਰਕਾਰ ਨੇ ਮੂੰਹ ਫੇਰ ਲਿਆ ਹੈ। ਉਨ੍ਹਾਂ ਨੇ ਕਿਹਾ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਥਾਂ ਕਾਂਗਰਸ ਸਰਕਾਰ ਵੱਲੋਂ ਕਈ ਮੁਲਾਜ਼ਾਮਾਂ ਨੂੰ ਡਾਂ ਗਾਂ ਮਾ ਰ ਕੇ ਨੌਕਰੀਆਂ ਚੋਂ ਕੱਢ ਦਿੱਤਾ ਗਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦੱਲ ਉਹ ਸਰਕਾਰ ਹੈ ਜਿਹੜੀ ਹਰ ਟਾਈਮ ਹਰ ਵਰਗ ਦੇ ਲੋਕਾਂ ਦੀ ਸੇਵਾ ਕਰਨ ਲਈ ਹਮੇਸ਼ਾ ਹੈ ਤਿਆਰ। ਕਿਉਕਿ ਇਹ ਹੈ ਲੋਕਾਂ ਦੀ ਆਪਣੀ ਸਰਕਾਰ।