Punjab

ਜਲੰਧਰ ਪੱਛਮੀ ਸੀਟ ’ਤੇ ਕਾਂਗਰਸ ਨੇ ਵੀ ਐਲਾਨਿਆ ਉਮੀਦਵਾਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਬੀਜੇਪੀ  ਤੋਂ ਬਾਅਦ ਕਾਂਗਰਸ ਨੇ ਵੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਸੁਰਿੰਦਰ ਕੌਰ ‘ਤੇ ਭਰੋਸਾ ਪ੍ਰਗਟਾਇਆ ਹੈ। ਬੁੱਧਵਾਰ ਨੂੰ ਜਾਰੀ ਕੀਤੀ ਗਈ ਸੂਚੀ ਵਿੱਚ ਕਾਂਗਰਸ ਨੇ ਪੱਛਮੀ ਹਲਕੇ ਤੋਂ ਜੇਤੂ ਰਹੀ ਸੁਰਿੰਦਰ ਕੌਰ ਨੂੰ ਟਿਕਟ ਦਿੱਤੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਟਿਕਟ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਨੇ ਸਾਬਕਾ ਭਾਜਪਾ ਮੰਤਰੀ ਭਗਤ ਚੁੰਨੀ ਲਾਲ ਦੇ ਪੁੱਤਰ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ।

ਕਾਂਗਰਸ ਪਾਰਟੀ ਤੋਂ ਹੁਣ ਤੱਕ ਚੋਣਾਂ ਵਿੱਚ ਜੇਤੂ ਰਹੀ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਜਲੰਧਰ ਵੈਸਟ ਦੇ ਹਲਕੇ ਵਿੱਚ ਕਾਫੀ ਪ੍ਰਭਾਵ ਹੈ। ਸੁਰਿੰਦਰ ਕੌਰ ਤੋਂ ਇਲਾਵਾ ਤਿੰਨ ਹੋਰ ਆਗੂਆਂ ਨੇ ਵੀ ਪੱਛਮੀ ਹਲਕੇ ਤੋਂ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਅੱਜ 17 ਜੂਨ ਨੂੰ ਹੀ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਸੀ ਅਤੇ ਭਾਜਪਾ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਪਾਰਟੀ ਨੇ ਉਮੀਦਵਾਰ ਬਣਾਇਆ ਹੈ। 2022 ਵਿੱਚ ਸ਼ੀਤਲ ਨੇ ਆਮ ਆਦਮੀ ਪਾਟਰੀ ਦੀ ਟਿਕਟ ‘ਤੇ ਚੋਣ ਜਿੱਤੀ ਸੀ। 2024 ਦੀਆਂ ਲੋਕਸਭ ਚੋਣਾਂ ਤੋਂ ਠੀਕ ਪਹਿਲਾਂ ਸ਼ੀਤਲ ਅੰਗੁਰਾਲ ਵਿਧਾਇਕੀ ਤੋਂ ਅਸਤੀਫਾ ਦੇ ਕੇ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ।

14 ਜੂਨ ਤੋਂ 21 ਜੂਨ ਦੇ ਵਿਚਾਲੇ ਨਾਮਜ਼ਦਗੀਆਂ ਦਾਖਲ ਹੋਣੀਆਂ ਹਨ। 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜਿਆਂ ਦਾ ਐਲਾਨ ਹੋਵੇਗਾ।

ਇਹ ਵੀ ਪੜ੍ਹੋ – ਤਾਮਿਲਨਾਡੂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 25 ਲੋਕਾਂ ਦੀ ਮੌਤ, 60 ਤੋਂ ਵੱਧ ਹਸਪਤਾਲ ‘ਚ ਭਰਤੀ