Lok Sabha Election 2024 Punjab

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੰਜਾਬ ‘ਚ 6 ਉਮੀਦਵਾਰਾਂ ਦੇ ਨਾਂਅ ਐਲਾਨੇ, ਜਾਣੋ ਕਿਸ ਨੂੰ ਕਿਥੋਂ ਮਿਲੀ ਟਿਕਟ

ਚੰਡੀਗੜ੍ਹ : ਲੋਕ ਸਭਾ ਚੋਣਾਂ(Lok Sabha elections) ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਪੰਜਾਬ ਕਾਂਗਰਸ(Punjab Congress) ਵੱਲੋਂ ਵੀ ਅੱਜ ਪੰਜਾਬ ਦੇ 6 ਉਮੀਦਵਾਰਾਂ ਦੇ ਨਾਵਾਂ(6 candidates announced) ਦਾ ਐਲਾਨ ਕਰ ਦਿੱਤਾ ਗਿਆ ਹੈ। Lok Sabha Election 2024 ਦੇ ਤਹਿਤ ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ 6 ਉਮੀਦਵਾਰਾਂ ਸਮੇਤ 10 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ ।

ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨਿਆ ਹੈ ।

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕਾਂਗਰਸ ਨੇ ਐਤਵਾਰ ਨੂੰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ। ਕਾਂਗਰਸ ਦੀ ਇਸ ਉਮੀਦਵਾਰ ਸੂਚੀ ਵਿੱਚ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਨੇ ਉੱਤਰ ਪੂਰਬੀ ਦਿੱਲੀ ਤੋਂ ਕਨ੍ਹਈਆ ਕੁਮਾਰ ਨੂੰ ਟਿਕਟ ਦਿੱਤੀ ਹੈ। ਕਨ੍ਹਈਆ ਕੁਮਾਰ ਭਾਜਪਾ ਉਮੀਦਵਾਰ ਮਨੋਜ ਤਿਵਾਰੀ ਨੂੰ ਚੁਣੌਤੀ ਦੇਣਗੇ।

ਕਾਂਗਰਸ ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਲਈ ਆਪਣੇ 16 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।