‘ਦ ਖ਼ਾਲਸ ਬਿਊਰੋ : ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਦੇ ਖ਼ਿਲਾ ਫ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਸੰਸਦ ਮੈਂਬਰਾਂ ਨੇ ਅੱਜ ਕੇਂਦਰ ਸਰਕਾਰ ਦੇ ਖ਼ਿਲਾਫ਼ ਸੰਸਦ ਨੇੜੇ ਧਰਨਾ ਦਿੱਤਾ। ਪਾਰਟੀ ਦੇ ਸੰਸਦ ਮੈਂਬਰਾਂ ਨੇ ਕਾਂਗਰਸ ਦੀ ‘ਮਹਿੰਗਾਈ ਮੁਕਤ ਭਾਰਤ’ ਮੁਹਿੰਮ ਦੇ ਹਿੱਸੇ ਵਜੋਂ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ ਡੇਢ ਘੰਟਾ ਪਹਿਲਾਂ ਵਿਜੈ ਚੌਕ ‘ਤੇ ਧਰਨਾ ਦਿੱਤਾ।
ਦੱਸ ਦਈਏ ਕਿ ਅੱਜ ਮੁੜ ਤੋਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 80 -80 ਪੈਸੇ ਦਾ ਵਾਧਾ ਕੀਤਾ ਗਿਆ ਹੈ। ਪਿਛਲੇ ਦੱਸ ਦਿਨਾਂ ਵਿੱਚ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।