India

ਰਾਹੁਲ ਗਾਂਧੀ ਨੂੰ ਇੱਕ ਹੋਰ ਝਟਕਾ,ਲੋਕ ਸਭਾ membership ਹੋਈ ਰੱਦ

ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ membership ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਨਾਲ ਹੁਣ ਉਹ ਸੰਨ 2024 ਦੀਆਂ ਲੋਕਸਭਾ ਚੋਣਾਂ ਨਹੀਂ ਲੜ ਸਕਣਗੇ।

ਰਾਹੁਲ ਦੇ ਖਿਲਾਫ ਸੂਰਤ ਦੀ ਇੱਕ ਅਦਾਲਤ ਵੱਲੋਂ  23 ਮਾਰਚ ਨੂੰ ਉਨ੍ਹਾਂ ਦੀ ‘ਮੋਦੀ ਸਰਨੇਮ’ ਵਾਲੀ ਟਿੱਪਣੀ ‘ਤੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਇਹ ਕਾਰਵਾਈ ਹੋਈ ਹੈ। ਅਦਾਲਤ ਵੱਲੋਂ ਉਹਨਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਕਾਰਨ ਹੁਣ ਕਾਂਗਰਸੀ ਆਗੂ ਨੂੰ  ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ।ਰਾਹੁਲ ਗਾਂਧੀ ਹੁਣ 2024 ਦੀਆਂ ਲੋਕਸਭਾ ਚੋਣਾਂ ਨਹੀਂ ਲੜ ਸਕਣਗੇ ।

ਰਾਹੁਲ ਨੂੰ ਅਪਰਾਧਿਕ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਪਾਰਟੀ ਨੇ ਸੱਤਾਧਾਰੀ ਭਾਜਪਾ ‘ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਸੋਮਵਾਰ ਤੋਂ ਇਸ ਮੁੱਦੇ ‘ਤੇ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, ”ਇਹ ਸਭ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਸੰਸਦ ਤੋਂ ਬਾਹਰ ਰੱਖਣ ਦੀ ਕੋਸ਼ਿਸ਼ ਹੈ। ਕਿਉਂਕਿ ਉਹ ਸੱਚ ਬੋਲਦਾ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਇਸ ਸਰਕਾਰ ਨੂੰ ਸਵਾਲ ਪੁੱਛਦੇ ਰਹਿਣਗੇ ਅਤੇ ਲੋਕਾਂ ਦੀ ਆਵਾਜ਼ ਉਠਾਉਂਦੇ ਰਹਿਣਗੇ।