The Khalas Tv Blog India ਸੁਖਪਾਲ ਖਹਿਰਾ ਨੇ ‘ਬੰਦੀ-ਸਿੰਘਾਂ ਦੀ ਰਿਹਾਈ ਦੀ ਮੰਗ ਦਾ ਕੀਤਾ ਪੂਰਾ ਸਮਰਥਨ’, ਕਹੀ ਇਹ ਗੱਲ
India Punjab

ਸੁਖਪਾਲ ਖਹਿਰਾ ਨੇ ‘ਬੰਦੀ-ਸਿੰਘਾਂ ਦੀ ਰਿਹਾਈ ਦੀ ਮੰਗ ਦਾ ਕੀਤਾ ਪੂਰਾ ਸਮਰਥਨ’, ਕਹੀ ਇਹ ਗੱਲ

Bharat Jodo Yatra : ਸੁਖਪਾਲ ਖਹਿਰਾ ਨੇ 'ਬੰਦੀ-ਸਿੰਘਾਂ ਦੀ ਰਿਹਾਈ ਦੀ ਮੰਗ ਦਾ ਕੀਤਾ ਪੂਰਾ ਸਮਰਥਨ', ਕਹੀ ਇਹ ਗੱਲ...

ਚੰਡੀਗੜ੍ਹ : ਇੱਕ ਪਾਸੇ ਜਿੱਥੇ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ( (Bharat Jodo Yatra) )ਦੌਰਾਨ ਪੰਜਾਬ  ਵਿੱਚ ਸਿਆਸੀ ਬਿਆਨ ਦਾਗ ਰਹੇ ਹਨ, ਉੱਥੇ ਹੀ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ(SUKHPAL KHAIRA) ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਜਾਇਜ਼ ਦੱਸ ਕੇ ਰਿਹਾਈ ਦੀ ਮੰਗ ਕੀਤੀ ਹੈ।  ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ‘ਮੈਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਭਾਰਤ ਭਰ ਦੀਆਂ ਜੇਲ੍ਹਾਂ ਵਿੱਚ ਬੰਦ ਬੰਦੀ-ਸਿੱਖਾਂ ਦੀ ਰਿਹਾਈ ਦੀ ਜਾਇਜ਼ ਮੰਗ ਦਾ ਪੂਰਾ ਸਮਰਥਨ ਕਰਦਾ ਹਾਂ। ਜੇਕਰ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ? ਅਸਲ ਵਿੱਚ ਮੈਂ ਸਾਰੇ ਹਿੰਦੂ, ਮੁਸਲਮਾਨ ਆਦਿ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਾ ਹਾਂ, ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ।’

ਸੁਖਪਾਲ ਖਹਿਰਾ ਨੇ ਫੋੇਸਬੁੱਕ ਉੱਤੇ ਵੀ ਵੀਡੀਓ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਪਿੱਛੇ ਇਹ ਕਾਰਨ ਦੱਸੇ

ਦੂਜੇ ਪਾਸੇ ਪੰਜਾਬ ‘ਚ ਭਾਰਤ ਜੋੜੋ ਯਾਤਰਾ (Bharat Jodo Yatra) ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ(Rahul Gandhi) ਨੇ ਸੋਮਵਾਰ ਨੂੰ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸਰਕਾਰ ਉੱਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਨੂੰ ਦਿੱਲੀ ਤੋਂ ਨਹੀਂ, ਪੰਜਾਬ ਤੋਂ ਚਲਾਉਣਾ ਚਾਹੀਦਾ ਹੈ।

ਹੁਣ ਭਗਵੰਤ ਮਾਨ(Bhagwant Mann) ਨੇ ਰਾਹੁਲ ‘ਤੇ ਪਲਟਵਾਰ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਮੈਨੂੰ ਮੁੱਖ ਮੰਤਰੀ ਬਣਾਇਆ ਹੈ ਨਾ ਕਿ ਚੰਨੀ ਦੀ ਤਰ੍ਹਾਂ ਰਾਹੁਲ ਗਾਂਧੀ ਨੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪੰਜਾਬ ‘ਚ ਉਲਟਾ ਸਿੱਧਾ ਨਾ ਬੋਲਣ ਤਾਂ ਬਿਹਤਰ ਹੈ।

ਇੱਕ ਟਵੀਟ ਵਿੱਚ ਭਗਵੰਤ ਮਾਨ ਨੇ ਕਿਹਾ ਕਿ ‘ਰਾਹੁਲ ਜੀ ਪੰਜਾਬ ‘ਚ ਤੁਸੀਂ ਪੁੱਠਾ ਸਿੱਧਾ ਨਾ ਹੀ ਬੋਲੋ ਤਾਂ ਚੰਗਾ ਹੈ..ਮੈਨੂੰ CM ਪੰਜਾਬ ਦੀ ਜਨਤਾ ਨੇ ਬਣਾਇਆ ਹੈ ਤੇ ਚੰਨੀ ਜੀ ਨੂੰ ਰਾਹੁਲ ਗਾਂਧੀ ਨੇ..ਤੁਸੀਂ 2 ਮਿੰਟ ‘ਚ ਚੁਣੇ ਹੋਏ CM ਕੈਪਟਨ ਸਾਹਿਬ ਨੂੰ ਦਿੱਲੀ ਤੋਂ ਬੇਇੱਜਤ ਕਰਕੇ ਹਟਾ ਦਿੱਤਾ ਸੀ.ਯਾਤਰਾ ਦੌਰਾਨ ਪੰਜਾਬ ਦੇ ਪ੍ਰਧਾਨ ਨੂੰ ਧੱਕੇ ਪੈ ਰਹੇ ਨੇ..ਤੁਸੀਂ ਬੋਲਦੇ ਚੰਗੇ ਨਹੀਂ ਲੱਗਦੇ’

ਰਾਹੁਲ ਗਾਂਧੀ ਨੇ ਕੀ ਕਿਹਾ?

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਦੇ ‘ਰਿਮੋਟ ਕੰਟਰੋਲ’ ‘ਚ ਨਹੀਂ ਰਹਿਣਾ ਚਾਹੀਦਾ ਅਤੇ ਸੂਬੇ ਨੂੰ ਆਜ਼ਾਦਾਨਾ ਢੰਗ ਨਾਲ ਚਲਾਉਣਾ ਚਾਹੀਦਾ ਹੈ। ਇਥੇ ਆਪਣੀ ‘ਭਾਰਤ ਜੋੜੋ ਯਾਤਰਾ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪੰਜਾਬ ਤੋਂ ਚੱਲਣਾ ਚਾਹੀਦਾ ਹੈ, ਦਿੱਲੀ ਤੋਂ ਨਹੀਂ ਚਲਾਉਣਾ ਚਾਹੀਦਾ।

ਉਨ੍ਹਾਂ ਕਿਹਾ, “ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ, ਪੰਜਾਬ ਨੂੰ ਪੰਜਾਬ ਤੋਂ ਹੀ ਚਲਾਉਣਾ ਚਾਹੀਦਾ ਹੈ। ਭਗਵੰਤ ਮਾਨ ਨੂੰ ਕੇਜਰੀਵਾਲ ਜੀ ਅਤੇ ਦਿੱਲੀ ਦੇ ਦਬਾਅ ਵਿੱਚ ਨਹੀਂ ਆਉਣਾ ਚਾਹੀਦਾ। ਰਾਹੁਲ ਗਾਂਧੀ ਨੇ ਕਿਹਾ, ‘ਤੁਹਾਨੂੰ ਸੁਤੰਤਰਤਾ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਕਿਸੇ ਦੇ ਰਿਮੋਟ ਕੰਟਰੋਲ ‘ਚ ਨਹੀਂ ਹੋਣਾ ਚਾਹੀਦਾ। ਇਹ ਪੰਜਾਬ ਦੇ ਮਾਣ ਦੀ ਗੱਲ ਹੈ।

ਭਗਵੰਤ ਮਾਨ ‘ਤੇ ਵਿਰੋਧੀ ਧਿਰ ਦਾ ਹਮਲਾ

ਭਗਵੰਤ ਮਾਨ ਨੂੰ ਵਿਰੋਧੀ ਪਾਰਟੀਆਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਦੋਸ਼ ਲਗਾਉਂਦੀਆਂ ਹਨ ਕਿ ਪੰਜਾਬ ਸਰਕਾਰ ਦੇ ਸਾਰੇ ਵੱਡੇ ਫੈਸਲੇ ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਲੈ ਰਹੇ ਹਨ ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਇੱਕ ਕਠਪੁਤਲੀ ਵਾਂਗ ਕੰਮ ਕਰ ਰਹੇ ਹਨ।

Exit mobile version