‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਆਗੂ ਲਵ ਕੁਮਾਰ ਗੋਲਡੀ ਆਪਣੇ ਸਮਰਥਕਾਂ ਦੇ ਨਾਲ ਅੱਜ ਕਾਂਗਰਸ ਪਾਰਟੀ ਤੋਂ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਲਵ ਕੁਮਾਰ ਗੋਲਡੀ ਗੜ੍ਹਸ਼ੰਕਰ ਤੋਂ ਬਾਰ ਐਮ.ਐਲ ਏ ਰਹਿ ਚੁੱਕੇ ਹਨ। ਪਾਰਟੀ ਚ ਸ਼ਾਮਲ ਹੋਣ ਮੌਕੇ ਗੋਲਡੀ ਨੇ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਤੇ ਭਰੋਸਾ ਰਿਹਾ ਹੈ।
ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਭਰੋਸੇ ਚ ਲੈਣ ਤੋਂ ਬਾਅਦ ਪੰਜਾਬ ਲੋਕ ਕਾਂਗਰਸ ‘ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਗੋਲਡੀ ਨੇ ਕਿਹਾ ਕਿ ਪੰਜਾਬ ਨੂੰ ਕੈਪਟਨ ਅਮਰਿੰਦਰ ਦੀ ਅਗਵਾਈ ਦੀ ਲੋੜ ਹੈ, ਕਿਉਂਕਿ ਉਨ੍ਹਾਂ ਤੋਂ ਬਾਅਦ ਆਏ ਜ਼ਿਆਦਾਤਰ ਆਗੂ ਪੂਰੀ ਤਰ੍ਹਾਂ ਫੇਲ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚ ਗ੍ਰਹਿ ਯੁੱ ਧ ਚੱਲ ਰਿਹਾ ਹੈ ਤੇ ਜ਼ਿਆਦਾਤਰ ਹਲਕਿਆਂ ਚ ਕਾਂਗਰਸ ਦੇ ਉਮੀਦਵਾਰ ਜ਼ਮਾਨਤ ਵੀ ਨਹੀਂ ਬਚਾ ਸਕਣਗੇ।