Punjab

ਕਾਂਗਰਸੀ ਵਿਧਾਇਕ ਖਹਿਰਾ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ

ਮੁਹਾਲੀ : ਪੰਜਾਬ ਕਾਂਗਰਸ ਦੇ ਵਿਧਾਇਕ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦੇ ਰਹਿੰਦੇ ਹਨ। ਅੱਜ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਦਾ ਇੱਕ ਵੀਡੀਓ ਸਾਂਝੀ ਕਰਦਿਆਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।

ਇਸ ਵੀਡੀਓ ਵਿੱਚ  ਕੁੰਵਰ ਵਿਜੇ ਪ੍ਰਤਾਪ ਨੇ ਸੁਖਪਾਲ ਸਿੰਘ ਖਹਿਰਾ ਦੀ ਕੀਤੀ ਗਈ ਗ੍ਰਿਫਤਾਰੀ ਨੂੰ ਗਲਤ ਦੱਸਿਆ ਹੈ। ਜਿਸ ਤੋਂ ਬਾਅਦ ਖਹਿਰਾ ਨੇ ਕਿਹਾ ਕਿ ਮੈਂ ਅਤੇ ਸਮੁੱਚੀ ਵਿਰੋਧੀ ਧਿਰ ਸਾਡੇ ਅਕਸਰ ਦੁਹਰਾਏ ਗਏ ਰੁਖ ‘ਤੇ ਸਹੀ ਹੈ। ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਸਿਆਸੀ ਵਿਰੋਧੀਆਂ ਨਾਲ ਨਜਿੱਟਣ ਲਈ ਪੰਜਾਬ ਪੁਲਿਸ ਦੀ ਦੁਰਵਰਤੋਂ ਕਰ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਕਿ ਇੱਕ ਸਾਬਕਾ ਪੁਲਿਸ ਅਧਿਕਾਰੀ ਵੀ ਹਨ, ਨੇ ਸਪੱਸ਼ਟ ਤੌਰ ‘ਤੇ 2023 ਦੀ ਮੇਰੀ ਗ੍ਰਿਫਤਾਰੀ ਨੂੰ ਸ਼ੁੱਧ ਬਦਲਾਖੋਰੀ ਕਿਹਾ ਹੈ।

ਖਹਿਰਾ ਨੇ ਕਿਹਾ ਕਿ ਮੈਂ ਦ੍ਰਿੜ ਹਾਂ ਕਿ ਜਦੋਂ ਵੀ ਮੇਰੇ ਖਿਲਾਫ ਝੂਠੇ ਐਨਡੀਪੀਐਸ ਕੇਸ ਦੀ ਨਿਰਪੱਖ ਜਾਂਚ ਹੋਵੇਗੀ ਤਾਂ ਭਗਵੰਤ ਮਾਨ ਸਮੇਤ ਸਾਰੇ ਦੋਸ਼ੀਆਂ ਨੂੰ ਕਾਨੂੰਨ ਦੇ ਰਾਜ ਅਤੇ ਇਸ ਦੇ ਨਤੀਜੇ ਭੁਗਤਣੇ ਪੈਣਗੇ।

28 ਸਤੰਬਰ ਨੂੰ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਪੁਰਾਣੇ NDPS ਮਾਮਲੇ ਵਿੱਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਚੰਡੀਗੜ੍ਹ ਦੇ ਘਰ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਗ੍ਰਿਫਤਾਰੀ ਨੂੰ ਸੁਖਪਾਲ ਸਿੰਘ ਖਹਿਰਾ ਨੇ ਬਦਲਾਖੋਰੀ ਦਾ ਨਾਂ ਦਿੱਤਾ ਸੀ । ਸੁਖਪਾਲ ਸਿੰਘ ਖਹਿਰਾ ਨੇ ਗ੍ਰਿਫਤਾਰ ਹੋਣ ਤੋਂ ਬਾਅਦ ਲਾਈਵ ਹੋ ਕੇ ਕਿਹਾ ਸੀ ਕਿ ਪੰਜਾਬ ਵਿੱਚ ਜੰਗਲ ਰਾਜ,ਬਦਲਾਖੋਰੀ ਦਾ ਰਾਜ ਹੈ । ਕਿਉਂਕਿ ਮੈਂ CM ਭਗਵੰਤ ਮਾਨ ਦਾ ਵਿਰੋਧ ਕਰਦਾ ਹਾਂ,ਇਸ ਲਈ ਮੇਰੇ ਖਿਲਾਫ ਕਾਰਵਾਈ ਕੀਤੀ ਗਈ ਹੈ ।