Punjab

ਕਾਂਗਰਸੀ ਵਿਧਾਇਕ ਪਿੰਕੀ ਨੇ ਡੀਜੀਪੀ ਚੱਟੋਪਾਧਿਆਏ ‘ਤੇ ਲਾਏ ਦੋ ਸ਼

‘ਦ ਖ਼ਾਲਸ ਬਿਊਰੋ : ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਦੇ ਨਵੇਂ ਡੀਜੀਪੀ ਸਿਧਾਰਥ ਚੱਟੋਪਾਧਿਆਏ ‘ਤੇ ਗੰਭੀਰ ਦੋਸ਼ ਲਗਾਏ ਹਨ। ਪਿੰਕੀ ਨੇ ਦੋਸ਼ ਲਾਉਂਦਿਆਂ ਕਿਹਾ ਕਿ ਮੇਰੇ ਅਤੇ ਮੇਰੇ ਪਰਿਵਾਰ ਦਾ ਜਾਨੀ ਨੁਕਸਾਨ ਹੋ ਸਕਦਾ ਹੈ। ਪਿੰਕੀ ਨੇ ਕਿਹਾ ਕਿ ਫ਼ਿਰੋਜ਼ਪੁਰ ਤੋਂ ਉੱਘੇ ਕਾਰੋਬਾਰੀ ਵਰਿੰਦਰਪਾਲ ਸਿੰਘ, ਜਿਸ ਤੇ ਬਲਾਤਕਾਰ ਦਾ ਪਰਚਾ ਦਰਜ ਸੀ, ਉਹ ਡੀਜੀਪੀ ਨਾਲ ਘੁੰਮ ਫਿਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਹ ਸਾਰਾ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਵੀ ਲਿਆਉਣਗੇ। ਕਾਂਗਰਸ ਦੇ ਮੌਜੂਦਾ ਵਿਧਾਇਕ ਵੱਲੋਂ ਡੀਜੀਪੀ ‘ਤੇ ਹੀ ਗੰਭੀਰ ਦੋਸ਼ ਲਾਏ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ।