India Punjab

ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਕਾਰ ਹੋਈ ਹਾ ਦਸੇ ਦਾ ਸ਼ਿ ਕਾਰ

Congress MLA Rana Gurjeet Car Accident in Chail

 

ਦ ਖ਼ਾਲਸ ਬਿਊਰੋ : ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ(Congress MLA Rana Gurjeet singh )ਦੀ ਗੱਡੀ ਦਾ ਹਿਮਾਚਲ ਦੇ ਚੈਲ ਨੇੜੇ ਭਿਆਨਕ ਐਕਸੀਡੈਂਟ(Car Accident in Chail) ਹੋ ਗਿਆ ਹੈ। ਰਾਣਾ ਗੁਰਜੀਤ ਦੀ ਕਾਰ ਖੱਡ ਵਿਚ ਡਿੱਗ ਗਈ ਪਰ ਰਾਹਤ ਦੀ ਗੱਲ ਇਹ ਕਿ ਹਾਦਸੇ ਵਿਚ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਜਾਨ ਵਾਲ-ਵਾਲ ਬਚ ਗਈ ਹੈ। ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਹਾਦਸਾ ਹਿਮਾਚਲ ਦੇ ਹਿੱਲ ਸਟੇਸ਼ਨ ਚੈਲ ਨੇੜੇ ਵਾਪਰਿਆ ਹੈ।ਰਾਣਾ ਗੁਰਜੀਤ ਦੀ ਗਰਦਨ ‘ਤੇ ਮਾਮੂਲੀ ਸੱਟ ਲੱਗੀ ਹੈ, ਉਨ੍ਹਾਂ ਦਾ ਭਲਕੇ ਐਕਸਰੇ ਕਰਵਾਇਆ ਜਾਵੇਗਾ। ਰਾਣਾ ਗੁਰਜੀਤ ਨੇ ਦੱਸਿਆ ਕਿ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਰਾਣਾ ਗੁਰਜੀਤ ਨੂੰ ਗੱਡੀ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਤੇ ਉਨ੍ਹਾਂ ਦੇ ਸੁਰੱਖਿਆ ਗਾਰਡ ਵੀ ਉਥੇ ਮੌਜੂਦ ਹਨ। ਫਿਲਹਾਲ ਕਿਸੇ ਦੀ ਜਾਨ ਨੂੰ ਕੋਈ ਖਤਰਾ ਨਹੀਂ ਦੱਸਿਆ ਗਿਆ ਹੈ।