The Khalas Tv Blog Punjab ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ…
Punjab

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ…

Congress MLA Sukhpal Khaira arrested, know the whole case...

ਚੰਡੀਗੜ੍ਹ : ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ। ਅੱਜ ਸਵੇਰੇ ਕਰੀਬ 6 ਵਜੇ ਜਲਾਲਾਬਾਦ ਪੁਲਿਸ ਨੇ ਸੁਖਪਾਲ ਸਿੰਘ ਦੀ ਰਿਹਾਇਸ਼ ਉੱਤੇ ਛਾਪਾ ਮਾਰਿਆ। ਗ੍ਰਿਫ਼ਤਾਰ ਕਰਨ ਪਹੁੰਚੀ ਪੁਲਿਸ ਨੂੰ ਸੁਖਪਾਲ ਸਿੰਘ ਖਹਿਰਾ ਵੱਲੋਂ ਸਵਾਲ ਜਵਾਬ ਵੀ ਕੀਤੇ ਗਏ ਕਿ ਕਿਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

ਗ੍ਰਿਫ਼ਤਾਰੀ ਦੌਰਾਨ ਕਾਫ਼ੀ ਦੇਰ ਤਕ ਪੁਲਿਸ ਅਤੇ ਸੁਖਪਾਲ ਖਹਿਰਾ ਦੀ ਆਪਸ ਵਿਚ ਬਹਿਸ ਵੀ ਚਲਦੀ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਸ ਨੂੰ ਡੀਆਈਜੀ ਦੀ ਅਗਵਾਈ ਹੇਠ ਬਣੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਦੋਂ ਪੁਲਿਸ ਘਰ ਪਹੁੰਚੀ ਤਾਂ ਸਭ ਤੋਂ ਪਹਿਲਾਂ ਵਿਧਾਇਕ ਖਹਿਰਾ ਨੇ ਸੀਨੀਅਰ ਅਧਿਕਾਰੀ ਦੀ ਪਛਾਣ ਪੁੱਛੀ। ਦਾ ਜਵਾਬ ਮਿਲਿਆ ਕਿ ਉਹ ਡੀ.ਐਸ.ਪੀ ਜਲਾਲਾਬਾਦ ਏ.ਆਰ. ਸ਼ਰਮਾ ਅਤੇ ਉਸ ਨੂੰ 2015 ਦੇ ਐਨਡੀਪੀਐਸ ਐਕਟ ਕੇਸ ਵਿੱਚ ਗ੍ਰਿਫ਼ਤਾਰ ਕਰਨ ਲਈ ਆਏ ਹਨ। ਇਸ ਪੂਰੀ ਘਟਨਾ ਦੌਰਾਨ ਖਹਿਰਾ ਵਾਰ-ਵਾਰ ਪੁਲਿਸ ਅਧਿਕਾਰੀਆਂ ਤੋਂ ਗ੍ਰਿਫਤਾਰੀ ਵਾਰੰਟ ਦੀ ਮੰਗ ਕਰਦੇ ਨਜ਼ਰ ਆਏ।  ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।

ਜਦੋਂ ਪੁਲਿਸ ਘਰ ਪਹੁੰਚੀ ਤਾਂ ਵਿਧਾਇਕ ਖਹਿਰਾ ਨੇ ਸਭ ਤੋਂ ਪਹਿਲਾਂ ਸੀਨੀਅਰ ਅਧਿਕਾਰੀ ਦੀ ਪਛਾਣ ਪੁੱਛੀ। ਜਵਾਬ ਮਿਲਿਆ ਕਿ ਉਹ ਡੀ.ਐਸ.ਪੀ ਜਲਾਲਾਬਾਦ ਏ.ਆਰ. ਸ਼ਰਮਾ ਅਤੇ ਉਸ ਨੂੰ 2015 ਦੇ ਐਨਡੀਪੀਐਸ ਐਕਟ ਕੇਸ ਵਿੱਚ ਗ੍ਰਿਫ਼ਤਾਰ ਕਰਨ ਆਏ ਹਨ। ਇਸ ਪੂਰੀ ਘਟਨਾ ਦੌਰਾਨ ਖਹਿਰਾ ਪੁਲਿਸ ਅਧਿਕਾਰੀਆਂ ਤੋਂ ਵਾਰ-ਵਾਰ ਗ੍ਰਿਫ਼ਤਾਰੀ ਵਾਰੰਟ ਦੀ ਮੰਗ ਕਰਦੇ ਨਜ਼ਰ ਆਏ।

ਜਦੋਂ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਲੈ ਜਾ ਰਹੀ ਸੀ ਤਾਂ ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਖਹਿਰਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਜਾਣ ਬੁੱਝ ਕੇ ਉਨ੍ਹਾਂ ਨੂੰ ਪੁਰਾਣੇ ਝੂਠੇ ਕੇਸ ਵਿੱਚ ਫਸਾ ਰਹੀ ਹੈ। ਖਹਿਰਾ ਨੇ ਇਸ ਸਾਰੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਦੱਸ ਦੇਈਏ ਉਨ੍ਹਾਂ ਦੀ ਗ੍ਰਿਫ਼ਤਾਰੀ 2015 ਦੇ NDPS ਮਾਮਲੇ ‘ਚ ਹੋਈ ਹੈ। ਅੱਠ ਸਾਲਾਂ ਬਾਅਦ ਖਹਿਰਾ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਲਦ ਹੀ ਉਨ੍ਹਾਂ ਨੂੰ ਕੋਰਟ ਦੇ ਵਿੱਚ ਪੇਸ਼ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਸਾਲ 2015 ਵਿੱਚ ਐਫਆਈਆਰ ਨੰਬਰ 35, ਮਿਤੀ 05.03.2015 ਐਨਡੀਪੀਐਸ ਐਕਟ ਦੀ ਧਾਰਾ 29/30/27-ਏ/23 ਤਹਿਤ ਸੁਖਪਾਲ ਖਹਿਰਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਇਹ ਜੰਗਲ ਰਾਜ ਹੈ ਅਤੇ ਪੰਜਾਬ ‘ਚ ਬਦਲੇ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਉਹ ਸੀਐਮ ਭਗਵੰਤ ਮਾਨ ਦਾ ਵਿਰੋਧ ਕਰਦੇ ਹਨ ਇਸ ਕਰਕੇ ਉਨ੍ਹਾਂ ਦੇ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਖਹਿਰਾ ਨੇ ਇਹ ਵੀ ਕਿਹਾ ਕਿ ਉਂਦਾ ਦੇ ਪਿੱਛੇ ਹਰ ਕੋਈ ਉਨ੍ਹਾਂ ਦੇ ਪੁੱਤਰ ਨਾਲ ਸੰਪਰਕ ਕਰ ਸਕਦਾ ਹੈ

Exit mobile version