ਮੁਹਾਲੀ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ NDPS ਮਾਮਲੇ ‘ਤੇ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਉਹ NDPS ਮਾਮਲੇ ‘ਚ 28 ਸਤੰਬਰ ਤੋਂ ਜੇਲ੍ਹ ‘ਚ ਸਨ ।
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਪੁਰਾਣੇ NDPS ਮਾਮਲੇ ਵਿੱਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਚੰਡੀਗੜ੍ਹ ਦੇ ਘਰ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਗ੍ਰਿਫ਼ਤਾਰੀ ਨੂੰ ਸੁਖਪਾਲ ਸਿੰਘ ਖਹਿਰਾ ਨੇ ਬਦਲਾਖੋਰੀ ਦਾ ਨਾਂ ਦਿੱਤਾ ਸੀ ।
ਸੁਖਪਾਲ ਸਿੰਘ ਖਹਿਰਾ ਨੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਲਾਈਵ ਹੋ ਕੇ ਕਿਹਾ ਸੀ ਕਿ ਪੰਜਾਬ ਵਿੱਚ ਜੰਗਲ ਰਾਜ,ਬਦਲਾਖੋਰੀ ਦਾ ਰਾਜ ਹੈ, ਕਿਉਂਕਿ ਮੈਂ CM ਭਗਵੰਤ ਮਾਨ ਦਾ ਵਿਰੋਧ ਕਰਦਾ ਹਾਂ,ਇਸ ਲਈ ਮੇਰੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ।