ਕਪੂਰਥਲਾ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸੁਭਾਨਪੁਰ ਕਪੂਰਥਲਾ ਵਿੱਚ ਦਰਜ ਕੇਸ ‘ਚ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਅੱਜ ਕਪੂਰਥਲਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ। ਖਹਿਰਾ ਦੇ ਵਕੀਲਾਂ ਨੇ 6 ਜਨਵਰੀ ਨੂੰ ਕਪੂਰਥਲਾ ਅਦਾਲਤ ਵੱਲੋਂ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਹਫ਼ਤੇ 2015 ਦੇ ਡਰੱਗਜ਼ ਕੇਸ ਵਿੱਚ ਵਿਧਾਇਕ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਕਪੂਰਥਲਾ ਪੁਲਿਸ ਨੇ ਇੱਕ ਹੋਰ ਕੇਸ ਦੇ ਦੋਸ਼ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।