Punjab

ਹੁਣ ਖਹਿਰਾ ਕਰਵਾਉਣਗੇ ਪੰਜਾਬ ਸਰਕਾਰ ਤੋਂ ਵਸੂਲੀ ! ਲਿੱਖ ਦਿੱਤੀ ਰਾਜਪਾਲ ਨੂੰ ਚਿੱਠੀ

ਚੰਡੀਗੜ੍ਹ :   ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਦੇ ਐਲ ਜੀ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੂੰ ਜਾਰੀ ਕੀਤੇ ਗਏ 97 ਕਰੋੜ ਦੇ ਵਸੂਲੀ ਨੋਟਿਸ ਦੀ ਤਰਜ਼ ‘ਤੇ ਪੰਜਾਬ ਸਰਕਾਰ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ ।

ਖਹਿਰਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇੱਕ ਪੱਤਰ ਲਿਖਿਆ ਹੈ,ਜਿਸ ਵਿੱਚ ਉਹਨਾਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਕਾਰੀ ਖਜ਼ਾਨੇ ਦੇ ਸੈਂਕੜੇ ਕਰੋੜ ਰੁਪਏ ਦੀ ਵਸੂਲੀ ਪੰਜਾਬ ਦਾ ਮਾਨ ਸਰਕਾਰ ਤੋਂ ਕੀਤੀ ਜਾਵੇ ਕਿਉਂਕਿ ਸਰਕਾਰ ਨੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਰਾਜਾਂ ਵਿੱਚ ਚੋਣਾਂ ਦੇ ਦੌਰਾਨ ਰਾਜਨੀਤਿਕ ਮੰਤਵ ਨਾਲ ਵਿਗਿਆਪਨ ਮੁਹਿੰਮਾਂ ‘ਤੇ ਖਰਚ ਕੀਤਾ। ਸਰਕਾਰੀ ਨੀਤੀਆਂ ਅਤੇ ਰਾਜਨੀਤਿਕ ਮੁਹਿੰਮਾਂ ਦੇ ਪ੍ਰਚਾਰ ਵਿੱਚ ਅੰਤਰ ਹੈ।

ਜ਼ਿਕਰਯੋਗ ਹੈ ਕਿ ਕੱਲ ਹੀ LG ਵੀਕੇ ਸਕਸੈਨਾ ਨੇ ਮੁੱਖ ਸਕੱਤਰ ਨੂੰ ਆਮ ਆਦਮੀ ਪਾਰਟੀ ਤੋਂ 97 ਕਰੋੜ ਵਸੂਲਣ ਦੇ ਨਿਰਦੇਸ਼ ਦਿੱਤੇ ਹਨ । ਇਸ ਦੇ ਲਈ ਪਾਰਟੀ ਨੂੰ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ । ਮੁੱਖ ਮੰਤਰੀ ਕੇਜਰੀਵਾਲ ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਸਰਕਾਰੀ ਖਰਚੇ ‘ਤੇ ਪਾਰਟੀ ਦਾ ਪ੍ਰਚਾਰ ਕੀਤਾ ਸੀ ,ਜਿਸ ਕਾਰਨ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੋਈ ਹੈ । LG ਦਾ ਇਲਜ਼ਾਮ ਹੈ ਕਿ ਆਪ ਸੁਪਰੀਮੋ ਨੇ ਸਿਆਸੀ ਇਸ਼ਤਿਹਾਰਾਂ ਨੂੰ ਸਰਕਾਰੀ ਇਸ਼ਤਿਹਾਰਾਂ ਵਰਗਾ ਪਬਲਿਸ਼ ਕਰਵਾਇਆ ਹੈ । LG ਨੇ ਅਗਸਤ 2016 ਦੀ ਰਿਪੋਰਟ ਦੇ ਅਧਾਰ ‘ਤੇ ਆਮ ਆਦਮੀ ਪਾਰਟੀ ਨੂੰ ਪੈਸੇ ਜਮਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ । ਦੱਸਿਆ ਜਾ ਰਿਹਾ ਹੈ ਕਿ ਸਤੰਬਰ 2016 ਤੋਂ ਲੈਕੇ ਹੁਣ ਤੱਕ ਦਿੱਲੀ ਸਰਕਾਰ ਦੇ ਸਾਰੇ ਇਸ਼ਤਿਹਾਰਾਂ ਦੀ ਜਾਂਚ ਕੀਤੀ ਜਾਵੇਗੀ ।