‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਸੰਸਦ ਮੈਂਬਰਾਂ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਜਨਰਲ ਸਕੱਤਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ ਵੱਲੋਂ ਹੱਥਾਂ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਕ ਪੋਸਟਰ ਵੀ ਫੜਿਆ ਹੋਇਆ ਸੀ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਨਾਅਰੇਬਾਜ਼ੀ ਕੀਤੀ ਗਈ ਸੀ।
