ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ (EX PM DR.MANMOHAN SINGH) ਦੇ ਸਸਕਾਰ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ । ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਉਸ ਥਾਂ ਉਨ੍ਹਾਂ ਦਾ ਸਸਕਾਰ ਕਰਨ ਦੀ ਮੰਗ ਕੀਤੀ ਜਿੱਥੇ ਉਨ੍ਹਾਂ ਦੀ ਯਾਦਗਾਰ ਬਣਾਈ ਜਾ ਸਕੇ । ਪਰ ਕੇਂਦਰ ਸਰਕਾਰ ਵੱਲੋਂ ਨਿਗਮ ਬੋਧ ਘਾਟ ਵਿੱਚ ਸਸਕਾਰ ਕਰਨ ਦੇ ਐਲਾਨ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਕੇਂਦਰ ਸਰਕਾਰ ਤੋਂ ਨਰਾਜ਼ ਹੋ ਗਈ ਹੈ ।
ਕਾਂਗਰਸ ਦੇ ਸਾਬਕਾ ਕੌਮੀ ਯੂਥ ਪ੍ਰਧਾਨ ਸ਼੍ਰੀਨਿਵਾਸ ਨੇ ਕੇਂਦਰ ਸਰਕਾਰ ਦੇ ਫੈਸਲੇ ਦੀ ਨਿੰਦਾ ਕਰਦੇ ਹੋਏ ਲਿਖਿਆ ‘ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਇੱਕ ਦਿਨ ਸਭ ਨੂੰ ਚੱਲੇ ਜਾਣਾ ਹੈ ਪਰ ਅਜਿਹੇ ਮਹਾਂਪੁਰਸ਼ ਦੇ ਨਾਲ ਭੇਦਭਾਵ ਵਰਗਾ ਰਵਇਆ ਸ਼ਰਮਨਾਕ ਹੈ । ਡਾਕਟਰ ਮਨਮੋਹਨ ਸਿੰਘ ਦੇ ਨਾਂ ‘ਤੇ ਸਮਾਰਕ ਬਣਨਾ ਚਾਹੀਦਾ ਹੈ ਅਤੇ ਉਸੇ ਥਾਂ ਹੀ ਉਨ੍ਹਾਂ ਦਾ ਅੰਤਿਮ ਸਸਕਾਰ ਹੋਣਾ ਚਾਹੀਦਾ ਹੈ,ਨਿਗਮ ਬੋਧ ਘਾਤ ‘ਤੇ ਸਸਕਾਰ ਨਹੀਂ ਹੋਣਾ ਚਾਹੀਦਾ ਹੈ,ਇਹ ਫੈਸਲਾ ਵਾਪਸ ਲਿਆ ਜਾਵੇ ਅਤੇ ਰਾਜਧਰਮ ਦਾ ਪਾਲਨ ਕਰੋ ।
ਖੜਗੇ ਨੇ ਆਪਣੇ ਪੱਤਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖਿਆ ਸੀ ਕਿ ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਫੋਨ ‘ਤੇ ਗੱਲ ਕਰਕੇ ਕਿਹਾ ਸੀ ਕਿ ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ ਪੁਰਜ਼ੋਰ ਮੰਗ ਕੀਤੀ ਜਾਂਦੀ ਹੈ ਕਿ ਭਾਰਤ ਦੇ ਸਪੂਤ ਸਰਕਾਰ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਅਤੇ ਸਮਾਰਕ ਸਥਾਪਤ ਕੀਤਾ ਜਾਵੇ ਤਾਂ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇਗੀ ।
ਆਪਣੇ ਪੱਤਰ ਵਿੱਚ ਖੜਗੇ ਨੇ ਡਾਕਟਰ ਮਨਮੋਹਨ ਸਿੰਘ ਵੱਲੋਂ ਭਾਰਤ ਲਈ ਕੀਤੇ ਗਏ ਕੰਮਾਂ ਨੂੰ ਗਿਣਵਾਉਂਦੇ ਹੋਏ ਕਿਹਾ ਜਦੋਂ ਦੇਸ਼ ਵੱਡੇ ਆਰਥਿਕ ਸੰਕਟ ਦੇ ਦੌਰ ਤੋਂ ਗੁਜ਼ਰ ਰਿਹਾ ਸੀ ਤਾਂ ਉਨ੍ਹਾਂ ਦੀ ਉਧਾਰੀਕਰਣ ਦੀ ਨੀਤੀ ਨੇ ਦੇਸ਼ ਨੂੰ ਇਸ ਤੋਂ ਬਾਹਰ ਕੱਢਿਆ ਸੀ । ਜਦੋਂ ਪੂਰੀ ਦੁਨੀਆ ਵਿੱਚ ਮੰਦੀ ਦਾ ਦੌਰ ਚੱਲ ਰਿਹਾ ਸੀ ਤਾਂ ਡਾਕਟਰ ਮਨਮੋਹਨ ਸਿੰਘ ਨੇ ਆਪਣੀ ਨੀਤੀਆਂ ਨਾਲ ਦੇਸ਼ ਨੂੰ ਬਾਹਰ ਕੱਢਿਆ ।
ਖੜਗੇ ਨੇ ਆਪਣੇ ਪੱਤਰ ਵਿੱਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦਾ ਉਦਾਹਰਣ ਦਿੰਦੇ ਹੋਏ ਕਿਹਾ ਕਿ ਓਬਾਨਾ ਨੇ ਕਿਹਾ ਸੀ ਕਿ ਜਦੋਂ ਮਨਮੋਹਨ ਸਿੰਘ ਬੋਲ ਦੇ ਹਨ ਤਾਂ ਪੂਰੀ ਦੁਨੀਆ ਸੁਣਦੀ ਹੈ । ਅਜਿਹੇ ਕੱਦ ਦੇ ਆਗੂ ਦਾ ਸਨਮਾਨ ਹੋਣਾ ਚਾਹੀਦਾ ਹੈ ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਕੇਂਦਰ ਸਰਕਾਰ ਦੇ ਫੈਸਲੇ ਤੇ ਹੈਲਾਨੀ ਜਤਾਉਂਦੇ ਲਿਖਿਆ ‘ਇਹ ਬਹੁਤ ਹੀ ਨਿੰਦਣਯੋਗ ਹੈ ਕਿ ਕੇਂਦਰ ਸਰਕਾਰ ਨੇ ਡਾ. ਮਨਮੋਹਨ ਸਿੰਘ ਜੀ ਦੇ ਪਰਿਵਾਰ ਦੀ ਬੇਨਤੀ ਨੂੰ ਠੁਕਰਾ ਦਿੱਤਾ ਹੈ ਕਿ ਉਹ ਇੱਕ ਬਹੁਤ ਹੀ ਮੰਨੇ-ਪਰਮੰਨੇ ਆਗੂ ਦਾ ਅੰਤਿਮ ਸਸਕਾਰ ਉਸ ਜਗ੍ਹਾ ‘ਤੇ ਕਰਨ ਜਿੱਥੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਨੂੰ ਯਾਦ ਕਰਨ ਲਈ ਇੱਕ ਢੁਕਵੀਂ ਅਤੇ ਇਤਿਹਾਸਕ ਯਾਦਗਾਰ ਬਣਾਈ ਜਾ ਸਕਦੀ ਹੈ। ਇਹ ਸਥਾਨ ਰਾਜਘਾਟ ਹੋਣਾ ਚਾਹੀਦਾ ਹੈ। ਇਹ ਪਿਛਲੇ ਸਮੇਂ ਵਿੱਚ ਚੱਲੀ ਆ ਰਹੀ ਪਰੰਪਰਾ ਅਤੇ ਪਰੰਪਰਾ ਦੇ ਅਨੁਸਾਰ ਹੋਵੇਗਾ।
ਇਹ ਸਮਝ ਤੋਂ ਬਾਹਰ ਹੈ ਕਿ ਸਰਕਾਰ ਉਸ ਮਹਾਨ ਆਗੂ ਦਾ ਇੰਨਾ ਨਿਰਾਦਰ ਕਿਉਂ ਕਰ ਰਹੀ ਹੈ ਜੋ ਸਿੱਖ ਭਾਈਚਾਰੇ ਦੇ ਇਕਲੌਤੇ ਮੈਂਬਰ ਸਨ ਜੋ ਪ੍ਰਧਾਨ ਮੰਤਰੀ ਬਣਨ ਲਈ ਉੱਠੇ ਸਨ।
ਹੁਣ ਤੱਕ, ਨਿਗਮਬੋਧ ਘਾਟ ‘ਤੇ ਸਾਂਝੇ ਸ਼ਮਸ਼ਾਨਘਾਟ ‘ਤੇ ਅੰਤਿਮ ਸੰਸਕਾਰ ਕੀਤਾ ਜਾਣਾ ਤੈਅ ਹੈ। ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਭਾਜਪਾ ਸਰਕਾਰ ਦਾ ਪੱਖਪਾਤ ਡਾ. ਮਨਮੋਹਨ ਸਿੰਘ ਜੀ ਦੇ ਉੱਚੇ ਵਿਸ਼ਵ ਪੱਧਰੀ ਕੱਦ ਦੀ ਪੂਰੀ ਤਰ੍ਹਾਂ ਅਣਦੇਖੀ ਕਰਦੇ ਹੋਏ ਇੰਨੀ ਹੱਦ ਤੱਕ ਜਾਵੇਗਾ। ਡਾ. ਮਨਮੋਹਨ ਸਿੰਘ ਨੇ ਦੇਸ਼ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉੱਚਾਈਆਂ ‘ਤੇ ਪਹੁੰਚਾਇਆ। ਕਾਂਗਰਸ ਨਾਲ ਸਾਡੇ ਰਾਜਨੀਤਿਕ ਮਤਭੇਦਾਂ ਨੂੰ ਛੱਡ ਕੇ, ਅਸੀਂ ਹਮੇਸ਼ਾ ਡਾ. ਮਨਮੋਹਨ ਸਿੰਘ ਨੂੰ ਸਭ ਤੋਂ ਵੱਧ ਸਤਿਕਾਰ ਦਿੱਤਾ ਹੈ ਕਿਉਂਕਿ ਉਹ ਰਾਜਨੀਤੀ ਅਤੇ ਰਾਜਨੀਤਿਕ ਸੰਬੰਧਾਂ ਤੋਂ ਪਰੇ ਹਨ। ਉਹ ਪੂਰੇ ਦੇਸ਼ ਨਾਲ ਸਬੰਧਤ ਹਨ।ਡਾ. ਸਾਹਿਬ ਨੇ ਸਿੱਖ ਅਤੇ ਪੰਜਾਬ ਦੇ ਮੁੱਦਿਆਂ ‘ਤੇ ਸ਼੍ਰੋਮਣੀ ਅਕਾਲੀ ਦਲ ਨਾਲ ਆਪਣੇ ਵਿਹਾਰ ਵਿੱਚ ਬਹੁਤ ਸੰਵੇਦਨਸ਼ੀਲਤਾ ਅਤੇ ਹਮਦਰਦੀ ਦਿਖਾਈ। ਮੈਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਰਕਾਰ ਦੇ ਇਸ ਨਿੰਦਣਯੋਗ ਫੈਸਲੇ ਨੂੰ ਬਦਲਣ ਲਈ ਨਿੱਜੀ ਤੌਰ ‘ਤੇ ਦਖਲ ਦੇਣ ਦੀ ਬੇਨਤੀ ਕਰਦਾ ਹਾਂ।