‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਪਾਰਟੀ ਹਾਈਕਮਾਨ ਦੀ ਕਮੇਟੀ ਨੇ ਕਾਂਗਰਸ ਵਿੱਚ ਪੈਦਾ ਹੋਏ ਕਲੇਸ਼ ਨੂੰ ਸੁਲਝਾਉਣ ਲਈ ਦਿੱਲੀ ਵਿੱਚ 25 ਵਿਧਾਇਕਾਂ ਨੂੰ ਮੀਟਿੰਗ ਲਈ ਸੱਦਿਆ ਹੈ। ਕੱਲ੍ਹ ਤੋਂ ਤਿੰਨ ਦਿਨਾਂ ਤੱਕ ਵਿਧਾਇਕਾਂ ਨਾਲ ਗੱਲਬਾਤ ਹੋਵੇਗੀ। ਕਾਂਗਰਸ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੇ। ਹਾਈਕਮਾਨ ਦੀ ਇਸ ਮੀਟਿੰਗ ਵਿੱਚ ਨਰਾਜ਼ ਮੰਤਰੀ ਪਹੁੰਚਣਗੇ। ਇਸ ਮੀਟਿੰਗ ਵਿੱਚ ਸੁਖਜਿੰਦਰ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਵੀ ਸ਼ਾਮਿਲ ਹੋਣਗੇ। ਪੰਜਾਬ ਕਾਂਗਰਸ ਵਿੱਚ ਅੰਦਰੂਨੀ ਘਮਸਾਣ ਨੂੰ ਸੁਲਝਾਉਣ ਲਈ ਪਾਰਟੀ ਹਾਈਕਮਾਨ ਨੇ 3 ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਮਲਿੱਕਾਅਰਜੁਨ ਖੜਗੇ, ਹਰੀਸ਼ ਰਾਵਤ ਅਤੇ ਜੇਪੀ ਅਗਰਵਾਲ ਸ਼ਾਮਿਲ ਹੋਣਗੇ।