The Khalas Tv Blog Punjab ਸੋਨੀਆ ਗਾਂਧੀ ਨੇ ਪੰਜਾਬ ਦੇ MPs ਦੇ ਕੰਨਾਂ ‘ਚ ਮਾਰੀ ‘ਫੂਕ’
Punjab

ਸੋਨੀਆ ਗਾਂਧੀ ਨੇ ਪੰਜਾਬ ਦੇ MPs ਦੇ ਕੰਨਾਂ ‘ਚ ਮਾਰੀ ‘ਫੂਕ’

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੈਂਬਰ ਪਾਰਲੀਮੈਂਟ ਵੱਲੋਂ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਤੋਂ ਮੁਲਾਕਾਤ ਲਈ ਸਮਾਂ ਮੰਗਣ ਤੋਂ ਬਾਅਦ ਗਾਂਧੀ ਪਰਿਵਾਰ ਨੇ ਉਨ੍ਹਾਂ ਦੇ ਕੰਨਾਂ ਵਿੱਚ ਹੀ ਫੂਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਨੀਆ ਗਾਂਧੀ ਨੇ MPs ਨੂੰ ਫੋਨ ਕਰਕੇ ਅਗਲੀਆਂ ਚੋਣਾਂ ਜਿੱਤਣ ਲਈ ਮੋਢੇ ਨਾਲ ਮੋਢਾ ਰਲਾ ਕੇ ਚੱਲਣ ਲਈ ਕਿਹਾ ਹੈ। ਗਾਂਧੀ ਪਰਿਵਾਰ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਾਏ ਜਾਣ ਤੋਂ ਬਾਅਦ ਉਸਨੂੰ ਕਾਮਯਾਬ ਕਰਨ ਲਈ ਇਹ ਪਹਿਲਾ ਵੱਡਾ ਥਾਪੜਾ ਹੈ। ਚੇਤੇ ਕਰਾ ਦਈਏ ਕਿ ਪਿਛਲੇ ਐਤਵਾਰ ਨੂੰ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਘਰ ਇੱਕ ਮੀਟਿੰਗ ਕਰਕੇ ਸੋਨੀਆ ਗਾਂਧੀ ਤੋਂ ਸਮਾਂ ਮੰਗਿਆ ਸੀ। ਸੂਤਰਾਂ ਅਨੁਸਾਰ MPs ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੇ ਹੱਕ ਵਿੱਚ ਨਹੀਂ ਸਨ।

ਪ੍ਰਤਾਪ ਸਿੰਘ ਬਾਜਵਾ, ਜਿਨ੍ਹਾਂ ਨੇ ਮੀਟਿੰਗ ਦੀ ਮੇਜ਼ਬਾਨੀ ਕਰਨੀ ਸੀ, ਨੇ ਕਿਹਾ ਹੈ ਕਿ ਉਹ ਸੋਨੀਆ ਅਤੇ ਰਾਹੁਲ ਗਾਂਧੀ ਦੇ ਨਾਲ ਹਨ। ਪਾਰਟੀ ਹਾਈਕਮਾਂਡ ਦਾ ਫੈਸਲਾ ਸਿਰ-ਮੱਥੇ ਹੋਵੇਗਾ।

Exit mobile version