India Punjab

ਕਾਂਗਰਸ ਪ੍ਰਧਾਨ ਖੜਗੇ ਨੂੰ ਸੰਗਰੂਰ ਅਦਾਲਤ ‘ਚ ਤਲਬ; 100 ਕਰੋੜ ਰੁ. ਦਾ ਮਾਣਹਾਨੀ ਦਾ ਕੇਸ ਦਾਇਰ…

Congress president Kharge summoned to Sangrur court; 100 crore Rs. Defamation case filed

ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤੇ ਗਏ ਹਨ।

ਹਿਤੇਸ਼ ਭਾਰਦਵਾਜ ਨੇ ਹਾਲ ਹੀ ‘ਚ ਹੋਈਆਂ ਕਰਨਾਟਕ ਚੋਣਾਂ ਦੌਰਾਨ ਬਜਰੰਗ ਦਲ ਖਿਲਾਫ਼ ਕਥਿਤ ਤੋਰ ‘ਤੇ ਅਪਮਾਨਜਨਕ ਟਿੱਪਣੀ ਕਰਨ ਲਈ ਖੜਗੇ ਖਿਲਾਫ 100 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਸਥਾਨਕ ਅਦਾਲਤ ਦੀ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨਦੀਪ ਕੌਰ ਦੀ ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਤਲਬ ਕੀਤਾ ਹੈ।

ਪਟੀਸ਼ਨਕਰਤਾ ਹਿਤੇਸ਼ ਭਾਰਦਵਾਜ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ। ਕਰਨਾਟਕ ‘ਚ ਸੱਤਾ ‘ਚ ਆਉਣ ਤੋਂ ਬਾਅਦ ਬਜਰੰਗ ਦਲ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਵੀ ਕੀਤਾ। ਭਾਰਦਵਾਜ ਨੇ ਕਿਹਾ ਕਿ ਵੀਰਵਾਰ ਨੂੰ ਜਦੋਂ ਉਨ੍ਹਾਂ ਦੇਖਿਆ ਕਿ ਮੈਨੀਫੈਸਟੋ ਦੇ ਪੰਨਾ ਨੰਬਰ-10 ‘ਤੇ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ ਅਤੇ ਚੋਣਾਂ ਜਿੱਤਣ ‘ਤੇ ਸੰਗਠਨ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਹੈ ਤਾਂ ਉਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ।