Punjab

ਪੰਜਾਬ ਕਾਂਗਰਸ ਨੇ ਪੈਟਰੋਲ-ਡੀਜ਼ਲ ਦੀਆਂ ’ਚ ਕੀਮਤਾਂ ਦੇ ਵਾਧੇ ਖ਼ਿਲਾਫ਼ ਖੋਲ੍ਹਿਆ ਮੋਰਚਾ!

ਬਿਉਰੋ ਰਿਪੋਰਟ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਵੱਲੋਂ ਆਪਣੇ ਵਰਕਰਾਂ ਸਮੇਤ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਿੱਚ ਕੀਤੇ ਵਾਧੇ ਦੇ ਖਿਲਾਫ ਸ੍ਰੀ ਮੁਕਤਸਰ ਸਾਹਿਬ (Sri Mukutsar Sahib) ਵਿਖੇ ਸ਼ਾਤਮਈ ਪ੍ਰਦਰਸ਼ਨ ਕੀਤਾ ਗਿਆ ਹੈ। ਰਾਜਾ ਵੜਿੰਗ ਅਤੇ ਉਸ ਦੇ ਸਾਥੀਆਂ ਨੇ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ, ਜਿੱਥੇ ਜਾ ਕੇ ਉਨ੍ਹਾਂ SDM ਨੂੰ ਮੰਗ ਪੱਤਰ ਸੌਂਪ ਕੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਮਾਨਸਾ ਵਿੱਚ ਵੀ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ।

Image

ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ਦੇ ਨਾਲ ਮਜ਼ਾਕ ਕੀਤਾ ਹੈ। ਸਰਕਾਰ ਜਾਣਬੁੱਝ ਕੇ ਗਰੀਬਾਂ ਅਤੇ ਆਮ ਵਰਗ ਨੂੰ ਡੂੰਘੇ ਵਿੱਤੀ ਸੰਕਟ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ਼ਤਿਹਾਰਾਂ ’ਤੇ ਵੱਡੀ ਰਕਮ ਖ਼ਰਚ ਕਰ ਰਹੀ ਹੈ ਅਤੇ ਉਹ ਪੈਸੇ ਹੁਣ ਲੋਕਾਂ ਦੀਆਂ ਜੇਬ੍ਹਾਂ ਵਿੱਚੋਂ ਕੱਢ ਰਹੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਲੜਦੀ ਰਹੇਗੀ ਅਤੇ ਅੱਜ ਅਸੀਂ ਸਿਰਫ ਮੁਕਤਸਰ ਸਾਹਿਬ ਦੇ ਡੀਸੀ ਨੂੰ ਹੀ ਨਹੀਂ ਸਗੋਂ ਪੰਜਾਬ ਦੇ ਹਰ ਜ਼ਿਲ੍ਹੇ ਦੇ ਡੀਸੀ ਨੂੰ ਅਜਿਹੇ ਹੀ ਮੰਗ ਪੱਤਰ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਹਰ ਹੀਲਾ ਵਰਤਾਂਗੇ।

Image

Image