ਚੰਡੀਗੜ੍ਹ : ਕਾਂਗਰਸ ਦੇ ਵਲੋਂ SYL ਨੂੰ ਲੈ ਕੇ ਚੰਡੀਗੜ੍ਹ ਵਿਚ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਿਥੇ ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨੇਨ ਦਾ ਇਸਤੇਮਾਲ ਕੀਤਾ, ਉਥੇ ਹੀ ਹਲਕਾ ਲਾਠੀਚਾਰਜ ਵੀ ਕੀਤਾ। ਕਾਂਗਰਸੀ ਗਵਰਨਰ ਹਾਊਸ ਦੇ ਵੱਲ ਅੱਜ ਦੁਪਹਿਰੇ ਕਰੀਬ 1 ਵਜੇ ਕੂਚ ਕਰ ਰਹੇ ਸਨ।
ਇਸ ਮੌਕੇ ਪੁਲਿਸ ਨੇ ਵੀ ਕਾਂਗਰਸ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਬੈਰੀਕੇਡ ਲਗਾਏ ਹੋਏ ਸਨ। ਜਿਵੇਂ ਹੀ ਕਾਂਗਰਸੀਆਂ ਵਲੋਂ ਗਵਰਨਰ ਹਾਊਸ ਵੱਲ ਵਧਣਾ ਸ਼ੁਰੂ ਕਰ ਦਿੱਤਾ ਤਾਂ, ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਬੇਹੱਦ ਕੋਸਿਸ਼ ਕੀਤੀ, ਪਰ ਕਾਂਗਰਸੀ ਪਿੱਛੇ ਨਹੀਂ ਮੁੜੇ। ਆਖਰ ਪੁਲਿਸ ਨੂੰ ਵਾਟਰ ਕੈਨੇਨ ਦਾ ਇਸਤੇਮਾਲ ਕਰਨਾ ਪਿਆ ਅਤੇ ਹਲਕਾ ਲਾਠੀਚਾਰਜ ਵੀ ਇਸ ਦੌਰਾਨ ਕੀਤਾ ਗਿਆ। ਰਾਜ ਭਵਨ ਵੱਲ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕਰਕੇ ਕਾਂਗਰਸੀ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਇਸ ਦੌਰਾਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ (SYL) ਦੀ ਇੱਕ ਵੀ ਬੂੰਦ ਨਹੀਂ ਜਾਣ ਦੇਵਾਂਗੇ। ਅਸੀਂ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਲੜਦੇ ਰਹਾਂਗੇ। ਸਾਡੇ ਸੰਘਰਸ਼ ਦੀ ਆਵਾਜ਼ ਨੂੰ ਧੱਕੇ ਨਾਲ ਦਬਾਇਆ ਨਹੀਂ ਜਾ ਸਕਦਾ। ਵੜਿੰਗ ਨੇ ਰਾਜਪਾਲ ਬਨਵਾਰੀ ਲਾਲ ਪਰੋਹਿਤ ‘ਤੇ ਨਿਸ਼ਾਨੀ ਸਾਧਦਿਆਂ ਕਿਹਾ ਕਿ ਰਾਜਪਾਲ ਸਾਬ੍ਹ ਸਰਹੱਦਾਂ ‘ਤੇ ਤਾਂ ਬਹੁਤ ਜਾਂਦੇ ਹਨ ਪਰ ਹੁਣ ਪਾਣੀ ਦੇ ਮਸਲੇ ‘ਤੇ ਕਿਉਂ ਚੁੱਪ ਬੈਠੇ ਹਨ।
ਵੜਿੰਗ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਇੱਕ ਵੀ ਬੂੰਦ ਨਹੀਂ ਜਾਣ ਦੇਵਾਂਗੇ। ਅਸੀਂ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਲੜਦੇ ਰਹਾਂਗੇ। ਸਾਡੇ ਸੰਘਰਸ਼ ਦੀ ਆਵਾਜ਼ ਨੂੰ ਧੱਕੇ ਨਾਲ ਦਬਾਇਆ ਨਹੀਂ ਜਾ ਸਕਦਾ। ਵੜਿੰਗ ਨੇ ਕਿਹਾ ਕਿ ਪੰਜਾਬ ਦਾ ਪਾਣੀ ਕਿਤੇ ਨਹੀਂ ਜਾਣ ਦੇਵਾਂਗੇ। ਪਾਣੀ ਨਹੀਂ ਸਾਡੀ ਜਾਨ ਜਾਵੇਗੀ। ਵੜਿੰਗ ਨੇ ਕਿਹਾ ਕਿ ਗਵਰਨਰ SYL ਮਾਮਲੇ ‘ਤੇ ਕੇਂਦਰ ਦੇ ਕੋਲ ਪੰਜਾਬ ਦਾ ਪੱਖ ਰੱਖਣ।