The Khalas Tv Blog Punjab ਡਿੰਪਾ ਨੂੰ ਮਿਲੀ ਨਵੀਂ ਜਿੰਮੇਵਾਰੀ, ਲਗਾਇਆ ਹਲਕਾ ਇੰਚਾਰਜ
Punjab

ਡਿੰਪਾ ਨੂੰ ਮਿਲੀ ਨਵੀਂ ਜਿੰਮੇਵਾਰੀ, ਲਗਾਇਆ ਹਲਕਾ ਇੰਚਾਰਜ

ਕਾਂਗਰਸ ਪਾਰਟੀ ਨੇ ਜਸਬੀਰ ਸਿੰਘ ਡਿੰਪਾ (Jasbir Singh Dimpa)ਨੂੰ ਵੱਡੀ ਜਿੰਮੇਵਾਰੀ ਸੌਂਪੀ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਇਕ ਪੱਤਰ ਜਾਰੀ ਕਰਦਿਆਂ ਜਸਬੀਰ ਸਿੰਘ ਡਿੰਪਾ ਨੂੰ ਅੰਮ੍ਰਿਤਸਰ ਪੂਰਬੀ (Amritsar East) ਦਾ ਹਲਕਾ ਇੰਚਾਰਜ ਲਗਾਇਆ ਹੈ। ਦੱਸ ਦੇਈਏ ਕਿ ਇਹ ਉਹੀ ਹਲਕਾ ਹੈ ਜਿੱਥੇ ਨਵਜੋਤ ਸਿੰਘ ਨੇ 2022 ਦੀ ਵਿਧਾਨ ਸਭਾ ਚੋਣ ਲੜੀ ਸੀ। ਪਾਰਟੀ ਨੇ ਡਿੰਪਾ ਨੂੰ ਨਵਜੋਤ ਸਿੰਘ ਸਿੱਧੂ ਦੀ ਜਗ੍ਹਾ ‘ਤੇ ਹਲਕਾ ਇੰਚਾਰਜ ਲਗਾਇਆ ਹੈ।

ਦੱਸ ਦੇਈਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਲੋਕ ਸਭਾ ਚੋਣਾਂ ਵਿੱਚ ਚੋਣ ਪ੍ਰਚਾਰ ਤੱਕ ਨਹੀਂ ਕੀਤਾ ਗਿਆ। ਉਨ੍ਹਾਂ ਵੱਲੋਂ ਪ੍ਰਚਾਰ ਤੋਂ ਦੂਰੀ ਬਣਾ ਕੇ ਆਈਪੀਐਲ ਨੂੰ ਤਰਜੀਹ ਦਿੱਤੀ ਗਈ ਸੀ। ਜਸਬੀਰ ਸਿੰਘ ਡਿੰਪਾ ਨੂੰ ਲੋਕ ਸਭਾ ਚੋਣਾਂ 2024 ਵਿੱਚ ਹਲਕਾ ਖਡੂਰ ਸਾਹਿਬ ਤੋਂ ਟਿਕਟ ਨਹੀਂ ਦਿੱਤੀ ਸੀ, ਪਰ ਉਨ੍ਹਾਂ ਵੱਲੋਂ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦਾ ਸਮਰਥਨ ਕੀਤਾ ਗਿਆ ਸੀ।

 

 

Exit mobile version