ਬਿਉਰੋ ਰਿਪੋਰਟ – ਪੰਜਾਬ ਵਿੱਚ ਅੱਜ 7 ਮਈ ਤੋਂ ਲੋਕਸਭਾ ਚੋਣਾਂ ਦੀ ਨਾਮਜ਼ਦੀ ਦੀ ਸ਼ੁਰੂਆਤ ਨਾਲ ਅਸਲੀ ਸਿਆਸੀ ਜੰਗ ਦੀ ਸ਼ੁਰੂਆਤ ਹੋ ਗਈ ਹੈ। 14 ਮਈ ਤੱਕ ਭਰੀ ਜਾਣ ਵਾਲੀਆਂ ਨਾਮਜ਼ਦਗੀਆਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਦੀ ਲਿਸਟ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਆਪਣਾ ਅਖੀਰਲਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਹੁਣ ਉਮੀਦਵਾਰਾਂ ਦੀ ਨਾਮਜ਼ਦਗੀਆਂ ਭਰਨ ਦੀ ਤਰੀਕਾਂ ਦਾ ਵੀ ਐਲਾਨ ਹੋ ਗਿਆ ਹੈ।
8 ਮਈ ਨੂੰ ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣਗੇ।
9 ਮਈ ਨੂੰ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ, ਡਾ. ਅਮਰ ਸਿੰਘ ਫ਼ਤਿਹਗੜ੍ਹ ਸਾਹਿਬ, ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣਗੇ।
10 ਮਈ ਨੂੰ ਬਠਿੰਡਾ ਤੋਂ ਜੀਤ ਮਹਿੰਦਰਜੀਤ ਸਿੰਘ ਸਿੱਧੂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣਗੇ।
11 ਮਈ ਨੂੰ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਅਤੇ 13 ਮਈ ਨੂੰ ਵਿਜੇ ਇੰਦਰ ਸਿੰਗਲਾ ਸ੍ਰੀ ਅਨੰਦਪੁਰ ਸਾਹਿਬ ਤੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ।
ਭਰੀਆਂ ਗਈਆਂ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਨਾਮਜ਼ਦਗੀ ਵਾਪਸ ਲੈ ਸਕਦੇ ਹਨ।
ਇਹ ਵੀ ਪੜ੍ਹੋ – ਪ੍ਰਧਾਨ ਮੰਤਰੀ ਨੇ ਚੰਨੀ ‘ਤੇ ਕੀਤਾ ਪਲਟਵਾਰ, ਚੰਨੀ ਨੇ ਪੁੰਛ ਹਮਲੇ ਨੂੰ ਦੱਸਿਆ ਸੀ ਭਾਜਪਾ ਦਾ ਸਟੰਟ