‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਨੌਜਵਾਨਾਂ ਲਈ ਚੋਣ ਮਨੋਰਥ ਪੱਤਰ ਜਾਰੀ ਕੀਤਾ। ਦੋਵਾਂ ਲੀਡਰਾਂ ਨੇ ‘ਭਰਤੀ ਵਿਧਾਨ: ਯੂਥ ਮੈਨੀਫੈਸਟੋ’ ਜਾਰੀ ਕਰਨ ਦੇ ਨਾਲ ਹੀ ਦਾਅਵਾ ਕੀਤਾ ਕਿ ਇਸ ਨੂੰ ਸੂਬੇ ਦੇ ਨੌਜਵਾਨਾਂ ਨਾਲ ਗੱਲਬਾਤ ਕਰਕੇ ਤਿਆਰ ਕੀਤਾ ਗਿਆ ਹੈ। ਕਾਂਗਰਸ ਨੇ ਇਸ ਮੌਕੇ ‘ਮੇਰਾ ਜੌਬ ਮੁਝੇ ਮਿਲੇਗਾ’ ਗੀਤ ਵੀ ਰਿਲੀਜ਼ ਕੀਤਾ।
