Punjab

ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਸਰੀ ਸੂਚੀ ਜਾਰੀ,8 ਜਾਣਿਆਂ ਦੀ ਟਿਕਟ ਨੂੰ ਲੈ ਕੇ ਫਸਿਆ ਪੇਚਾ

‘ਦ ਖ਼ਾਲਸ ਬਿਊਰੋ : ਕਾਂਗਰਸ ਵੱਲੋਂ ਕਾਫੀ ਆਪਸੀ ਤਕ ਰਾਰ ਤੋਂ ਬਾਅਦ  ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਚੀ  ਜਾਰੀ ਕੀਤੀ ਗਈ ਹੈ। ਜਿਸ ਵਿੱਚ 23 ਉਮੀਦਵਾਰਾਂ ਦੇ ਨਾਵਾਂ ਦੀ ਸੂਚੀ  ਦਾ ਐਲਾਨ ਕੀਤਾ ਗਿਆ ਹੈ ਪਰ ਹਾਲੇ ਵੀ 8 ਉਮੀਦਵਾਰਾਂ ਦੀ ਟਿਕਟ ਨੂੰ ਲੈ ਕੇ ਸਥਿਤੀ ਸਾਫ਼ ਨਹੀਂ ਹੋ ਸਕੀ ਹੈ। ਐਲਾਨੇ ਗਏ ਉਮੀਦਵਾਰਾਂ ਵਿੱਚੋਂ ਇਸ ਸਮੇਂ ਸਭ  ਤੋਂ ਅਹਿਮ ਨਾਮ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਭ ਤੋਂ ਨਜ਼ਦੀਕੀ ਚਿਹਰੇ ਸਮਿਤ ਦਾ ਸਮਝਿਆ ਜਾ ਰਿਹਾ ਹੈ, ਜਿਸ ਨੂੰ ਅਮਰਗੜ੍ਹ ਤੋਂ ਮੌਜੂਦਾ ਵਿਧਾਇਕ ਸੁਰਜੀਤ ਧੀਮਾਨ ਦੀ ਥਾਂ ਟਿਕਟ ਦਿੱਤੀ ਗਈ ਹੈ। ਇਸ ਵੇਲੇ ਲਹਿਰਾਗਾਗਾ ਤੋਂ ਚੋਣ ਲੜ ਰਹੀ ਬੀਬੀ  ਭੱਠਲ ਦੇ ਜਵਾਈ ਬਿਕਰਮ ਬਾਜਵਾ ਨੂੰ  ਸਾਹਨੇਵਾਲ ਤੋਂ ਟਿਕਟ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਆਸ਼ੂ ਬੰਗੜ ਨੂੰ ਫਿਰੋਜ਼ਪੁਰ ਦੇਹਾਤੀ ਤੋਂ ਟਿਕਟ ਦਿੱਤੀ ਗਈ ਹੈ।

ਜਲਾਲਾਬਾਦ ਤੋਂ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਪਟਿਆਲਾ ਸ਼ਹਿਰੀ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਹਾਲੇ ਕਾਂਗਰਸ ਨੇ ਕਿਸੇ ਉਮੀਦਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ ਹੈ।