India

ਅਗਨੀਪਥ ਦੇ ਵਿ ਰੋਧ ‘ਚ ਕਾਂਗਰਸ ਦਾ ਸੱਤਿਆਗ੍ਰਹਿ, ਰਾਹੁਲ ਗਾਂਧੀ ਨੇ ਪੀਐਮ ਮੋਦੀ ‘ਤੇ ਨਿ ਸ਼ਾਨਾ ਸਾਧਿਆ

ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਫੌਜ ਦੀ ਭਰਤੀ ਲਈ ਲਿਆਂਦੀ ਗਈ ‘ਅਗਨੀਪਥ’ ਯੋਜਨਾ ਦਾ ਵਿ ਰੋਧ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਸਕੀਮ ਨੂੰ ਵਾਪਸ ਲੈਣ ਲਈ ਦੇਸ਼ ਦੇ ਕਈ ਰਾਜਾਂ ਵਿੱਚ ਵੱਡੇ ਪੱਧਰ ‘ਤੇ ਪ੍ਰਦ ਰਸ਼ਨ ਹੋ ਰਹੇ ਹਨ। ਪ੍ਰਦ ਰਸ਼ ਨਕਾਰੀ ਦਿਨ-ਬ-ਦਿਨ ਭਖਦੇ ਜਾ ਰਹੇ ਹਨ ਅਤੇ ਸਰਕਾਰੀ ਜਾਇਦਾਦ ਦਾ ਭਾਰੀ ਨੁਕਸਾ ਨ ਕਰ ਰਹੇ ਹਨ। ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ, ਸਚਿਨ ਪਾਇਲਟ ਅਤੇ ਪਾਰਟੀ ਦੇ ਹੋਰ ਆਗੂਆਂ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ‘ਅਗਨੀਪਥ’ ਭਰਤੀ ਯੋਜਨਾ ਦਾ ਵਿਰੋਧ ਕਰਨ ਲਈ ਅੰਦੋਲ ਨ ਸ਼ੁਰੂ ਕਰ ਦਿਤਾ ਹੈ।

ਇਸ ਦੌਰਾਨ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੀ ਮੌਜੂਦ ਸਨ। ਪ੍ਰਿਅੰਕਾ ਨੇ ਮੀਡੀਆ ਨਾਲ ਗੱਲਬਾਤ ‘ਚ ਕਿਹਾ, “ਮੈਂ ਦੇਸ਼ ਦੀ ਸੇਵਾ ਕਰਨ ਲਈ ਸਾਰੀ ਉਮਰ ਫੌਜ ‘ਚ ਭਰਤੀ ਹੋਣਾ ਚਾਹੁੰਦੀ ਹਾਂ। ਜੋ ਵੀ ਹੋ ਰਿਹਾ ਹੈ, ਉਹ ਗਲਤ ਹੋ ਰਿਹਾ ਹੈ। ਇਹ ਯੋਜਨਾ ਵਾਪਸ ਲੈਣੀ ਚਾਹੀਦੀ ਹੈ।”

ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਪੀਐਮ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ, “ਵਾਰ-ਵਾਰ ਨੌਕਰੀ ਦੀ ਝੂਠੀ ਉਮੀਦ ਦੇ ਕੇ ਪ੍ਰਧਾਨ ਮੰਤਰੀ ਨੇ ਦੇਸ਼ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਦੇ ਰਾਹ ‘ਤੇ ਚੱਲਣ ਲਈ ਮਜ਼ਬੂਰ ਕੀਤਾ ਹੈ। 8 ਸਾਲਾਂ ਵਿੱਚ 16 ਕਰੋੜ ਨੌਕਰੀਆਂ ਦੇਣੀਆਂ ਸਨ ਪਰ ਨੌਜਵਾਨਾਂ ਨੂੰ ਸਿਰਫ਼ ਪਕੌੜੇ ਭੁੰ ਨਣ ਦਾ ਗਿਆਨ ਮਿਲਿਆ। ਦੇਸ਼ ਦੀ ਇਸ ਹਾਲਤ ਲਈ ਸਿਰਫ਼ ਪ੍ਰਧਾਨ ਮੰਤਰੀ ਹੀ ਜ਼ਿੰਮੇਵਾਰ ਹਨ।

ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਕਿਹਾ ਕਿ ਅਗਨੀਪਥ ਯੋਜਨਾ ਨੂੰ ਲੈ ਕੇ ਨੌਜਵਾਨਾਂ ਦੇ ਮਨ ‘ਚ ਸ਼ੱਕ ਹੈ, ਉਹ ਚਾਰ ਸਾਲ ਬਾਅਦ ਕੀ ਕਰਨਗੇ ? ਕੇਂਦਰ ਸਰਕਾਰ ਨੇ ਨੌਜਵਾਨਾਂ ਦੀ ਨਹੀਂ ਸੁਣੀ। ਉਨ੍ਹਾ ਕਿਹਾ ਕਿ, ਕੀ ਅਗਨੀਵੀਰਾਂ ਨੂੰ ਮਿਲੇਗੀ 90 ਦਿਨਾਂ ਦੀ ਛੁੱਟੀ ? ਕੇਂਦਰ ਸਰਕਾਰ ਨੇ ਸਿਰਫ਼ ਫੌਜ ਦੇ ਬਜਟ ਵਿੱਚ ਕਟੌਤੀ ਕੀਤੀ ਹੈ।

ਅਗਨੀਪਥ ਯੋਜਨਾ ਦੇ ਖਿਲਾਫ ਚੱਲ ਰਹੇ ਵਿ ਰੋਧ ਪ੍ਰਦ ਰਸ਼ਨਾਂ ਨਾਲ ਨਜਿੱਠਣ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਇਸ ਮੁੱਦੇ ‘ਤੇ ਚਰਚਾ ਕਰਨ ਲਈ ਤਿੰਨਾਂ ਸੈਨਾਵਾਂ ਦੇ ਮੁਖੀਆਂ ਦੀ ਬੈਠਕ ਜਾਰੀ ਹੈ। ਇਸ ਦੇ ਨਾਲ ਹੀ ਇਸ ਯੋਜਨਾ ‘ਚ ਕੋਈ ਬਦਲਾਅ ਹੋਵੇਗਾ ਜਾਂ ਨਹੀਂ ਇਸ ਬਾਰੇ ਦੱਸਣ ਲਈ ਦੁਪਹਿਰ ਦੋ ਵਜੇ ਫੌਜ ਦੀ ਪ੍ਰੈੱਸ ਕਾਨਫਰੰਸ ਹੋਵੇਗੀ। ਪ੍ਰੈੱਸ ਕਾਨਫਰੰਸ ‘ਚ ਕੁਝ ਵੱਡੇ ਐਲਾਨ ਹੋਣ ਦੀ ਉਮੀਦ ਹੈ।